HOME ਆਜ਼ਾਦੀ ਦਿਹਾੜੇ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ...

ਆਜ਼ਾਦੀ ਦਿਹਾੜੇ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਤਿਰੰਗਾ ਝੰਡਾ

1

ਬੁੱਧਵਾਰ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ – ਡਿਪਟੀ ਕਮਿਸ਼ਨਰ

ਨਵਾਂਸ਼ਹਿਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ 79ਵੇਂ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਲਈ ਰਿਹਰਸਲ ਜਾਰੀ ਹੈ । ਉਨ੍ਹਾਂ ਦੱਸਿਆ ਕਿ ਸਮਾਗਮ ਲਈ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਕੀਤੀ ਜਾਵੇਗੀ । ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨੇ ਦੱਸਿਆ ਕਿ ਕੈਬਨਿਟ ਮੰਤਰੀ 15 ਅਗਸਤ ਨੂੰ ਸਵੇਰੇ ਖਟਕੜ੍ਹ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਆਈ.ਟੀ.ਆਈ.ਗਰਾਊਂਡ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ । ਜ਼ਿਕਰਯੋਗ ਹੈ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ (ਪੁਰਸ਼) ਅਤੇ ਮਹਿਲਾਵਾਂ ਦੀਆਂ ਟੁਕੜੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦੀਆਂ ਟੁਕੜੀਆਂ ਅਤੇ ਬੈਂਡ ਸ਼ਾਮਿਲ ਹੋਵੇਗਾ। ਆਈ.ਟੀ.ਆਈ. ਗਰਾਊਂਡ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਅਤੇ ਐਸ.ਡੀ.ਐਮ. ਅਨਮਜੋਤ ਕੌਰ ਨੇ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ । ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸੀ.ਐਮ. ਯੋਗਸ਼ਾਲਾ, ਨਾਰੀ ਸ਼ਕਤੀ, ਗਤਕਾ ਦੀ ਪੇਸ਼ਕਾਰੀ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਜਾਵੇਗਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਭਿਆਨਕ ਹਾਦਸਾ: ਬੱਸ 200 ਮੀਟਰ ਡੂੰਘੀ ਖੱਡ ਵਿੱਚ ਡਿੱਗੀ, 10 ਲੋਕਾਂ ਦੀ ਮੌਤ; 37 ਜ਼ਖਮੀ
Next articleਪੰਜਾਬ ਸਰਕਾਰ ਨੇ ਬਿਨਾਂ ਜੁਰਮਾਨੇ ਅਤੇ ਵਿਆਜ ਤੋਂ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਲਈ ਮਿਆਦ ਵਧਾਈ