ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ (ਨਵੀਂ ਦਿੱਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ -ਕਮ-ਪ੍ਰਧਾਨ, ਨਸ਼ਾ ਮੁਕਤ ਭਾਰਤ ਅਭਿਆਨ, ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਅਤੇ ਸ. ਸ਼ਿਵ ਦੁਲਾਰ ਸਿੰਘ ਢਿੱਲੋਂ (ਰਿਟਾ. ਆਈ.ਏ.ਐਸ.), ਸਕੱਤਰ ਇੰਡੀਅਨ ਰੈੱਡ ਕਰਾਸ ਸੋਸਾਇਟੀ, ਪੰਜਾਬ ਰਾਜ ਸ਼ਾਖਾ, ਚੰਡੀਗੜ੍ਹ ਵੱਲੋਂ 78ਵੇਂ ਸੁਤੰਤਰਤਾ ਦਿਵਸ ਮੌਕੇ ਕਰਵਾਈ ਜਾ ਰਹੀ ਪਹਿਲੀ ਗਤੀਵਿਧੀ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਐਸ.ਬੀ.ਐਸ. ਨਗਰ ਵਿਖੇ ਵੱਡੀ ਗਿਣਤੀ ਵਿੱਚ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਨੂੰ ਨਸ਼ਾ ਮੁਕਤ ਰੱਖਣ ਦੀ ਸਹੁੰ ਚੁੱਕੀ। ਪ੍ਰੋਗਰਾਮ ਦੀ ਪ੍ਰਧਾਨਗੀ ਸ਼. ਪਰਵਿੰਦਰ ਸਿੰਘ ਰਾਣਾ ਪ੍ਰਿੰਸੀਪਲ ਵਲੋਂ ਕੀਤੀ ਗਈ। ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ, ਰੈੱਡ ਕਰਾਸ ਨਵਾਂਸ਼ਹਿਰ ਨੇ ਕਿਹਾ ਕਿ ਅਸੀਂ ਆਪਣੇ ਜ਼ਿਲ੍ਹੇ, ਆਪਣੇ ਸੂਬੇ ਨੂੰ ਆਪਣੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਅਤੇ 10 ਅਗਸਤ ਤੋਂ 15 ਅਗਸਤ ਤੱਕ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ 15 ਅਗਸਤ, 2020 ਨੂੰ ਕੀਤੀ ਗਈ ਸੀ। ਇਸ ਸਾਲ ਦਾ ਵਿਸ਼ਾ ਹੈ “ਭਾਰਤ ਵਿਕਾਸ ਕਾ ਮੰਤਰ, ਭਾਰਤ ਹੋ ਨਸ਼ੇ ਸੇ ਸਵਤੰਤਰ”।
ਸ: ਪਰਵਿੰਦਰ ਸਿੰਘ ਰਾਣਾ ਪ੍ਰਿੰਸੀਪਲ ਨੇ ਵੀ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ। ਸ: ਜਸਕਰਨ ਸਿੰਘ ਸਕੂਲ ਸਟਾਫ਼ ਮੈਂਬਰ ਨੇ ਬਤੌਰ ਸਕੱਤਰ ਸਟੇਜ ਦਾ ਸੰਚਾਲਨ ਬਾਖੂਬੀ ਕੀਤਾ ਅਤੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly