HOME ਇੰਦਰਜੀਤ ਗੁਪਤਾ ਨੇ ਆਸ਼ਾ ਕਿਰਨ ਸਕੂਲ ਨੂੰ 25 ਹਜ਼ਾਰ ਰੁਪਏ ਦਾ ਚੈੱਕ...

ਇੰਦਰਜੀਤ ਗੁਪਤਾ ਨੇ ਆਸ਼ਾ ਕਿਰਨ ਸਕੂਲ ਨੂੰ 25 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ

1
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ )   ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿਖੇ ਵਿਸ਼ੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜ਼ਿੰਦਗੀ ਵਿਚ ਅੱਗੇ ਵਧਣ ਦੀ ਜੋ ਪ੍ਰੇਰਨਾ ਦਿੱਤੀ ਜਾ ਰਹੀ ਹੈ, ਉਸ ਦੀ ਸ਼ਲਾਘਾ ਕੀਤੀ ਜਾ ਸਕਦੀ ਹੈ, ਇਸ ਗੱਲ ਦਾ ਪ੍ਰਗਟਾਵਾ ਸਮਾਜ ਸੇਵੀ ਇੰਦਰਜੀਤ ਗੁਪਤਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਕਮਲਾ ਰਾਣੀ ਨੇ ਸਕੂਲ ਦਾ ਦੌਰਾ ਕਰਨ ਸਮੇਂ ਕੀਤਾ।ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਸੁਦੇਸ਼ ਗੁਪਤਾ ਅਤੇ ਗੁਰਦੀਪ ਕੌਰ ਅਰਨੇਜਾ ਵੀ ਮੌਜੂਦ ਸਨ।  ਇਸ ਮੌਕੇ ਇੰਦਰਜੀਤ ਗੁਪਤਾ ਵੱਲੋਂ ਸਕੂਲ ਨੂੰ 25 ਹਜ਼ਾਰ ਰੁਪਏ ਦਾ ਦਾਨ ਦਿੱਤਾ ਗਿਆ।  ਇੰਦਰਜੀਤ ਗੁਪਤਾ ਨੇ ਦੱਸਿਆ ਕਿ ਸ਼੍ਰੀਮਤੀ ਸੁਦੇਸ਼ ਗੁਪਤਾ ਅਤੇ ਗੁਰਦੀਪ ਕੌਰ ਅਰਨੇਜਾ ਦੀ ਪ੍ਰੇਰਨਾ ਸਦਕਾ ਉਹ ਅੱਜ ਸਕੂਲ ਵਿੱਚ ਪਹੁੰਚੇ ਹਨ ਅਤੇ ਭਵਿੱਖ ਵਿੱਚ ਵੀ ਸਕੂਲ ਆਉਂਦੇ ਰਹਿਣਗੇ ਤਾਂ ਜੋ ਵਿਸ਼ੇਸ਼ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਸਕੇ।  ਇਸ ਮੌਕੇ ਪ੍ਰਿੰਸੀਪਲ ਸ਼ੈਲੀ ਸ਼ਰਮਾ ਨੇ ਇੰਦਰਜੀਤ ਗੁਪਤਾ ਅਤੇ ਕਮਲਾ ਰਾਣੀ ਦਾ ਧੰਨਵਾਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਅੱਡਾ ਚੱਬੇਵਾਲ ਵਿਖ਼ੇ ਮੁਫਤ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ
Next article2 ਕਿਲੋ 306 ਗ੍ਰਾਮ ਅਫੀਮ ਸਮੇਤ ਚੜੀ ਇੱਕ ਔਰਤ ਪੁਲਿਸ ਦੇ ਅੜਿੱਕੇ