ਚਟਗਾਂਵ, (ਸਮਾਜ ਵੀਕਲੀ) : ਸਪਿੰਨਰ ਕੁਲਦੀਪ ਯਾਦਵ ਅਤੇ ਅਕਸ਼ਰ ਪਟੇਲ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਪਹਿਲੇ ਟੈਸਟ ਵਿੱਚ ਬੰਗਲਾਦੇਸ਼ ਨੂੰ 188 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ ਹੈ। 513 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਟੀਮ ਮੈਚ ਦੇ ਪੰਜਵੇਂ ਅਤੇ ਆਖ਼ਰੀ ਦਿਨ ਖੇਡ ਦੇ ਪਹਿਲੇ ਘੰਟੇ ਵਿੱਚ 324 ਦੌੜਾਂ ‘ਤੇ ਢੇਰ ਹੋ ਗਈ। ਬੰਗਲਾਦੇਸ਼ ਨੇ ਸਵੇਰੇ ਛੇ ਵਿਕਟਾਂ ‘ਤੇ 272 ਦੌੜਾਂ ਤੋਂ ਆਪਣੀ ਦੂਜੀ ਪਾਰੀ ਸ਼ੁਰੂ ਕੀਤੀ। ਕਪਤਾਨ ਸ਼ਾਕਿਬ ਅਲ ਹਸਨ ਨੇ 84 ਦੌੜਾਂ ਬਣਾ ਕੇ ਹਾਰ ਦਾ ਫਰਕ ਘੱਟ ਕੀਤਾ। ਭਾਰਤ ਲਈ ਕੁਲਦੀਪ ਯਾਦਵ ਨੇ 77 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ, ਜਦਕਿ ਅਕਸ਼ਰ ਪਟੇਲ ਨੇ 73 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਮੁਹੰਮਦ ਸਿਰਾਜ, ਉਮੇਸ਼ ਯਾਦਵ ਅਤੇ ਰਵੀਚੰਦਰਨ ਅਸ਼ਵਿਨ ਨੂੰ ਇਕ-ਇਕ ਵਿਕਟ ਮਿਲੀ। ਦੋਵਾਂ ਟੀਮਾਂ ਵਿਚਾਲੇ ਦੂਜਾ ਅਤੇ ਆਖਰੀ ਟੈਸਟ ਮੈਚ 22 ਦਸੰਬਰ ਤੋਂ ਮੀਰਪੁਰ ‘ਚ ਖੇਡਿਆ ਜਾਵੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly