ਨਵੀਂ ਦਿੱਲੀ, (ਸਮਾਜ ਵੀਕਲੀ): ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੁੱਧਵਾਰ ਨੂੰ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਇੱਕ ਘੰਟਾ ਗੱਲਬਾਤ ਕੀਤੀ, ਜੋ ਪੂਰਬੀ ਲੱਦਾਖ ਵਿੱਚ ਅਸਲੀ ਕੰਟਰੋਲ ਰੇਖਾ ਸਮੇਤ ਹੋਰ ਲੰਬਿਤ ਮੁੱਦਿਆਂ ਦੇ ਹੱਲ ਉੱਤੇ ਕੇਂਦਰਿਤ ਰਹੀ। ਗੱਲਬਾਤ ਤੋਂ ਬਾਅਦ ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਗੱਲ ਨੂੰ ਉਭਾਰਿਆ ਕਿ ਭਾਰਤ ਨੂੰ ਸਥਿਤੀ ਵਿੱਚ ਇਕਤਰਫ਼ਾ ਬਦਲਾਅ ਮਨਜ਼ੂਰ ਨਹੀਂ ਹੈ ਅਤੇ ਦੋਵੇਂ ਧਿਰਾਂ ਸੀਨੀਅਰ ਫ਼ੌਜੀ ਕਮਾਂਡਰਾਂ ਦੀ ਮੀਟਿੰਗ ਜਲਦੀ ਬੁਲਾਉਣ ਲਈ ਸਹਿਮਤ ਹੋ ਗਈਆਂ। ਦੋਵੇਂ ਆਗੂ ਦੁਸ਼ਾਂਬੇ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਵਿੱਚ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖਰੇ ਤੌਰ ’ਤੇ ਇਹ ਮੁਲਾਕਾਤ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly