ਅਫਗਾਨਿਸਤਾਨ ਮੁੱਦੇ ’ਤੇ ਭਾਰਤ ਵਲੋਂ ਪਾਕਿਸਤਾਨ ਦੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਸੱਦਾ

ਨਵੀਂ ਦਿੱਲੀ (ਸਮਾਜ ਵੀਕਲੀ) :ਭਾਰਤ ਨੇ ਅਫਗਾਨਿਸਤਾਨ ਮੁੱਦੇ ’ਤੇ ਕੌਮੀ ਸੁਰੱਖਿਆ ਸਲਾਹਕਾਰਾਂ (ਐਨਐਸਏ) ਦੀ ਮੀਟਿੰਗ ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਰੱਖਿਆ ਹੈ। ਭਾਰਤ ਨੇ ਪਾਕਿਸਤਾਨ ਦੇ ਐਨਐਸਏ ਨੂੰ ਸੱਦਾ ਦਿੱਤਾ ਹੈ ਕਿ ਉਹ ਨਵੀਂ ਦਿੱਲੀ ਵਿਚ ਨਵੰਬਰ ਦੌਰਾਨ ਹੋਣ ਵਾਲੀ ਮੀਟਿੰਗ ਵਿਚ ਸ਼ਾਮਲ ਹੋਣ। ਇਹ ਮੀਟਿੰਗ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਦੋਵਾਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਤੋਂ ਇਲਾਵਾ ਰੂਸ ਦੇ ਚੀਨ ਨੂੰ ਵੀ ਸੱਦਾ ਭੇਜਿਆ ਗਿਆ ਹੈ। ਭਾਰਤ ਨੇ ਇਹ ਮੀਟਿੰਗ 10 ਤੇ 11 ਨਵੰਬਰ ਨੂੰ ਕਰਵਾਉਣ ਦਾ ਪ੍ਰਸਤਾਵ ਪੇਸ਼ ਕੀਤਾ ਹੈ ਜਿਸ ਵਿਚ ਅਫਗਾਨਿਸਤਾਨ ਦੀ ਸੁਰੱਖਿਆ ਸਬੰਧੀ ਮਾਮਲਿਆਂ ’ਤੇ ਚਰਚਾ ਕੀਤੀ ਜਾਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਖ ਮੰਤਰੀ ਬਣਾਉਣ ਦੀ ਜਾਣਕਾਰੀ ਮਿਲਣ ’ਤੇ ਰੋ ਪਏ ਸਨ ਚੰਨੀ
Next articleਦਿੱਲੀ ਬਾਰਡਰਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ