ਅਟਾਰੀ (ਸਮਾਜ ਵੀਕਲੀ): ਭਾਰਤ ਵੱਲੋਂ ਅੱਜ ਸੰਗਠਿਤ ਚੈੱਕ ਪੋਸਟ ਅਟਾਰੀ ਤੋਂ ਅਟਾਰੀ-ਵਾਹਗਾ ਸਰਹੱਦ ਰਸਤੇ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 5 ਹਜ਼ਾਰ ਮੀਟਰਿਕ ਟਨ ਕਣਕ ਦੀ ਪਹਿਲੀ ਖੇਪ ਭੇਜੀ ਗਈ ਜਿਸ ਨੂੰ ਵਿਦੇਸ਼ ਸਕੱਤਰ ਹਰਸ਼ਵਰਧਨ ਸਿੰਗਲਾ ਨੇ ਅਟਾਰੀ ਸਰਹੱਦ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ 41 ਟਰੱਕ ਕਣਕ ਦੀ ਪਹਿਲੀ ਖੇਪ ਲੈ ਕੇ ਪਾਕਿਸਤਾਨ ਰਸਤੇ ਅਫਗਾਨਿਸਤਾਨ ਰਵਾਨਾ ਹੋਏ।
ਵਿਦੇਸ਼ ਸਕੱਤਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਅੱਜ ਭੇਜੀ ਜਾ ਰਹੀ ਕਣਕ ਦੀ ਪਹਿਲੀ ਖੇਪ ਪਾਕਿਸਤਾਨ ਦੇ ਜਲਾਲਾਬਾਦ ਏਰੀਏ ਤੋਂ ਹੁੰਦੀ ਹੋਈ ਅਫਗਾਨਿਸਤਾਨ ਪਹੁੰਚੇਗੀ। ਸੰਗਠਿਤ ਚੈੱਕ ਪੋਸਟ ਅਟਾਰੀ ਸਰਹੱਦ ’ਤੇ ਕਣਕ ਲੈਣ ਪੁੱਜੇ ਅਫ਼ਗਾਨਿਸਤਾਨ ਦੇ ਹਾਈ ਕਮਿਸ਼ਨ ਜਨਾਬ ਫ਼ਰੀਦ ਮੁਓਮਦਜਈ ਨੇ ਦੱਸਿਆ ਕਿ ਅਫ਼ਗ਼ਾਨਿਸਤਾਨ ਨੂੰ ਜਦੋਂ ਵੀ ਕੋਈ ਲੋੜ ਪਈ ਤਾਂ ਭਾਰਤ ਸਰਕਾਰ ਨੇ ਹਰ ਸਮੇਂ ਫਰਜ਼ ਨਿਭਾਇਆ। ਇਸ ਮੌਕੇ ਸਹਾਇਕ ਕਮਿਸ਼ਨਰ ਕਸਟਮ ਅਟਾਰੀ ਸਰਹੱਦ ਚੰਦਨ ਕੁਮਾਰ, ਲੈਂਡ ਪੋਰਟ ਅਥਾਰਟੀ ਦੇ ਮੈਨੇਜਰ ਸੁਖਦੇਵ ਸਿੰਘ ਤੋਂ ਇਲਾਵਾ ਇਮੀਗ੍ਰੇਸ਼ਨ ਤੇ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly