HOME ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚੋਂ ਖੇਤੀ ਤੇ ਡੇਅਰੀ ਉਤਪਾਦਾਂ ਨੂੰ ਬਾਹਰ ਰੱਖਿਆ ਜਾਵੇ...

ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚੋਂ ਖੇਤੀ ਤੇ ਡੇਅਰੀ ਉਤਪਾਦਾਂ ਨੂੰ ਬਾਹਰ ਰੱਖਿਆ ਜਾਵੇ : ਸੇਠੀ ਸਰਪੰਚ ਥੋਪੀਆ

2
ਸੇਠੀ ਸਰਪੰਚ ਥੋਪੀਆ
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਯਤਨਸ਼ੀਲ ਅਤੇ ਪੰਜਾਬ ਦੇ ਕਿਸਾਨਾਂ ਨਾਲ ਹਰੇਕ ਮੋਰਚੇ ‘ਤੇ ਡੱਟਕੇ ਖਲੋਣ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੇ ਸੀਨੀਅਰ ਆਗੂ ਸੇਠੀ ਸਰਪੰਚ ਥੋਪੀਆ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਪ੍ਰਸਤਾਵਿਤ ਵਪਾਰਕ ਸਮਝੌਤੇ ਵਿੱਚ ਖੇਤੀਬਾੜੀ ਅਤੇ ਡੇਅਰੀ ਉਤਪਾਦਾਂ ਨੂੰ ਸ਼ਾਮਲ ਕਰਨ ਦੇ ਮੁੱਦੇ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਜੇਕਰ ਇਸ ਸਮਝੌਤੇ ਵਿੱਚ ਖੇਤੀ ਅਤੇ ਡੇਅਰੀ ਖੇਤਰ ਨੂੰ ਸ਼ਾਮਲ ਕੀਤਾ ਗਿਆ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨਾਂ, ਡੇਅਰੀ ਪਾਲਕਾਂ ਅਤੇ ਖੇਤ ਮਜ਼ਦੂਰਾਂ ਨੂੰ ਝੱਲਣਾ ਪਵੇਗਾ।ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਮੁੱਖ ਆਧਾਰ ਖੇਤੀਬਾੜੀ ਅਤੇ ਡੇਅਰੀ ਖੇਤਰ ਹੈ। ਵਿਦੇਸ਼ੀ ਉਤਪਾਦਾਂ ਨੂੰ ਖੁੱਲ੍ਹੀ ਪਹੁੰਚ ਮਿਲਣ ਨਾਲ ਸਥਾਨਕ ਕਿਸਾਨਾਂ ਦੀ ਆਮਦਨ ਪ੍ਰਭਾਵਿਤ ਹੋਵੇਗੀ ਅਤੇ ਪੇਂਡੂ ਆਰਥਿਕਤਾ ‘ਤੇ ਵੀ ਨਕਾਰਾਤਮਕ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬੇ ਦੀਆਂ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਇਸ ਫੈਸਲੇ ਦਾ ਲੋਕਤੰਤਰੀ ਢੰਗ ਨਾਲ ਡੱਟ ਕੇ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਲੋੜ ਪੈਣ ‘ਤੇ ਵੱਡਾ ਜਨ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ। ਸੇਠੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚੋਂ ਖੇਤੀਬਾੜੀ ਅਤੇ ਡੇਅਰੀ ਉਤਪਾਦਾਂ ਨੂੰ ਤੁਰੰਤ ਬਾਹਰ ਰੱਖਿਆ ਜਾਵੇ, ਤਾਂ ਜੋ ਪੰਜਾਬ ਦੇ ਕਿਸਾਨਾਂ, ਡੇਅਰੀ ਪਾਲਕਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹੱਕਾਂ ਲਈ ਹਰ ਸੰਘਰਸ਼ ਲੜਿਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਧਾਨ ਸਭਾ ਹਲਕਾ ਫਿਲੌਰ ਦੇ ਸ਼੍ਰੇਣੀ ਵਰਗ ਦੀ ਮੁੜ ਸਮੀਖਿਆ ਲਈ ਚੋਣ ਕਮਿਸ਼ਨ ਨੂੰ ਦਿੱਤਾ ਲਿਖਤੀ ਮੰਗ ਪੱਤਰ
Next articleਨਵੀਂ ਪੀੜ੍ਹੀ ਦੇ ਭਵਿੱਖ ਲਈ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣਾ ਮੁੱਖ ਲੋੜ , ਭਾਈ ਅਵਤਾਰ ਸਿੰਘ ਰਾਏਸਰ