ਅਮਰੀਕਾ ’ਚ ਭਾਰਤੀ ਸਫੀਰ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ (ਸਮਾਜ ਵੀਕਲੀ):  ਅਮਰੀਕਾ ਵਿਚ ਭਾਰਤੀ ਸਫੀਰ  ਤਰਨਜੀਤ ਸਿੰਘ ਸੰਧੂ ਅੱਜ ਇੱਥੇ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨਾਲ ਅਮਰੀਕਾ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਬਾਰੇ ਗੱਲ ਸ੍ਰੀ ਸੰਧੂ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਪਹਿਲਾਂ ਵੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਭਵਿੱਖ ਵਿਚ ਵੀ ਯਤਨ ਜਾਰੀ ਰੱਖਣਗੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਥਕ ਆਗੂ  ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਦਾ ਵਾਰਸ  ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ। ਅੰਤ ਵਿੱਚ ਭਾਰਤੀ ਸਫੀਰ ਨੂੰ  ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸਨਮਾਨਿਆ ਗਿਆ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਓਐਸਡੀ ਡਾ. ਸੁਖਬੀਰ ਸਿੰਘ ਅਤੇ ਹੋਰ ਮੌਜੂਦ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article90 ਸਾਲ ਪੁਰਾਣੀ ਗੁਰੂ ਰਾਮਦਾਸ ਸਰਾਂ ਦਾ ਹੋਵੇਗਾ ਨਵ-ਨਿਰਮਾਣ
Next articleਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ ਲੋਕ ਅਰਪਿਤ ਕਰਨਗੇ ਮੁੱਖ ਮੰਤਰੀ