HOME ਹਲਕਾ ਦੱਖਣੀ ਵਿਖੇ ਭਾਰਤੀ ਸੰਵਿਧਾਨ ਦੀ ਰਚਨਾ ਕਰਨ ਵਾਲੇ ਡਾ: ਭੀਮ ਰਾਓ...

ਹਲਕਾ ਦੱਖਣੀ ਵਿਖੇ ਭਾਰਤੀ ਸੰਵਿਧਾਨ ਦੀ ਰਚਨਾ ਕਰਨ ਵਾਲੇ ਡਾ: ਭੀਮ ਰਾਓ ਅੰਬੇਦਕਰ ਜੀ ਦੀ ਯਾਦ ਵਿੱਚ ਬਾਵਾ ਦੀ ਸਰਪ੍ਰਸਤੀ ਹੇਠ ਸ਼ਰਧਾਂਜਲੀ ਭੇਂਟ ਕੀਤੀ

4

ਜੇਕਰ ਸੰਵਿਧਾਨ ਦੀ ਸਹੁੰ ਚੁੱਕਣ ਵਾਲੇ ਹੀ ਸੰਵਿਧਾਨ ਨੂੰ ਅੱਖੋਂ ਪਰੋਖੇ ਕਰਨਗੇ ਤਾਂ ਦੇਸ਼ ਅੰਦਰ ਅਸਥਿਰਤਾ ਪੈਦਾ ਹੋਵੇਗੀ– ਬਾਵਾ

ਲੁਧਿਆਣਾ,  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.)– ਹਲਕਾ ਦੱਖਣੀ ਵਿਖੇ ਭਾਰਤ ਦੇ ਸੰਵਿਧਾਨ ਦੇ ਰਚਨਾ ਕਰਨ ਵਾਲੇ ਡਾ: ਭੀਮ ਰਾਓ ਅੰਬੇਦਕਰ ਜੀ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਰੋਹ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ ਓ.ਬੀ.ਸੀ. ਇੰਚਾਰਜ ਹਿਮਾਚਲ ਪ੍ਰਦੇਸ਼ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਸਮੇਂ ਮਲਕੀਤ ਮੰਗਾ ਸਮਾਜ ਸੇਵੀ ਆਰਟਿਸਟ, ਗੁਰਨਾਮ ਸਿੰਘ ਕਲੇਰ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ (ਓ.ਬੀ.ਸੀ.) ਅਤੇ ਸੀਨੀਅਰ ਨੇਤਾ ਬੀਬੀ ਮਨਜੀਤ ਕੌਰ ਸਰੋਏ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਸਮੇਂ ਬੋਲਦੇ ਸ਼੍ਰੀ ਬਾਵਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਰਚਨਾ ਡਾ: ਭੀਮ ਰਾਓ ਅੰਬੇਦਕਰ ਨੇ ਕਰਕੇ ਹਰ ਨਾਗਰਿਕ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਅਤੇ ਸਾਨੂੰ ਸਾਡੇ ਸਮਾਜ ਪ੍ਰਤੀ ਫ਼ਰਜ਼ਾਂ ਬਾਰੇ ਵੀ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਸੰਵਿਧਾਨ ਨੂੰ ਲਾਗੂ ਕਰਨ ਦੀ ਸਹੁੰ ਚੁੱਕਣ ਵਾਲੇ ਨੇਤਾ ਹੀ ਜੇਕਰ ਸੰਵਿਧਾਨ ਨੂੰ ਅੱਖੋਂ ਪਰੋਖੇ ਕਰਕੇ ਫੈਸਲੇ ਲੈਣਗੇ ਤਾਂ ਦੇਸ਼ ਅੰਦਰ ਅਸਥਿਰਤਾ ਪੈਦਾ ਹੋਵੇਗੀ ਜੋ ਦੇਸ਼ ਦੇ ਸੰਵਿਧਾਨ ਲਈ ਅਤੇ ਭਵਿੱਖ ਲਈ ਖਤਰਾ ਹੈ। ਉਹਨਾਂ ਕਿਹਾ ਕਿ ਡਾ: ਭੀਮ ਰਾਓ ਜੀ ਨੇ ਦਿਨ-ਰਾਤ ਮਿਹਨਤ ਕਰਕੇ ਅਨੇਕਾਂ ਦੇਸ਼ਾਂ ਦੇ ਸੰਵਿਧਾਨ ਦੀ ਪੜਚੋਲ ਕਰਕੇ ਭਾਰਤੀ ਸੰਵਿਧਾਨ ਤਿਆਰ ਕੀਤਾ ਜਿਸ ‘ਤੇ ਹਰ ਭਾਰਤੀ ਮਾਣ ਕਰਦਾ ਹੈ। ਇਸ ਸਮੇਂ ਤਜਿੰਦਰ ਸਿੰਘ, ਮਨਦੀਪ ਸਿੰਘ ਧਵਨ, ਲਖਵੀਰ ਸਿੰਘ, ਸੁਖਜੀਵਨ ਸਿੰਘ, ਬਲਵੀਰ ਸਿੰਘ, ਭੁਪਿੰਦਰ ਸਿੰਘ ਸਿਆਣ, ਗੁਰਪ੍ਰੀਤ ਸਿੰਘ ਮਹਿਰਾ, ਹਰਿੰਦਰ ਸਿੰਘ, ਜਤਿੰਦਰ ਸਿੰਘ, ਗਗਨਦੀਪ ਕੌਰ, ਗੋਪਾਲ ਦਾਸ ਜੋਗੀ, ਪਾਹੁਲਦੀਪ ਸਿੰਘ, ਜਗਮੇਲ ਸਿੰਘ, ਪਲਵਿੰਦਰ ਸਿੰਘ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ
Next articleਸੰਜੀਵ ਪੁਰੀ ਜਿਲ੍ਹਾਂ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ