ਬੇਰੂਤ— ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਟਕਰਾਅ ਪੂਰੇ ਜ਼ੋਰਾਂ ‘ਤੇ ਹੈ। ਇਸ ਦੌਰਾਨ ਭਾਰਤ ਸਰਕਾਰ ਵੀ ਅਲਰਟ ਮੋਡ ‘ਤੇ ਹੈ। ਪਤਾ ਲੱਗਾ ਹੈ ਕਿ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਲੇਬਨਾਨ ਛੱਡਣ ਦੀ ਸਲਾਹ ਦਿੱਤੀ ਹੈ। ਨਾਲ ਹੀ ਭਾਰਤੀਆਂ ਨੂੰ ਲੇਬਨਾਨ ਦੀ ਯਾਤਰਾ ਨਾ ਕਰਨ ਲਈ ਕਿਹਾ ਗਿਆ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਜ਼ਰਾਈਲ ਛੇਤੀ ਹੀ ਲੇਬਨਾਨ ‘ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ, ਜਾਣਕਾਰੀ ਮੁਤਾਬਕ ਬੇਰੂਤ ‘ਚ ਭਾਰਤੀ ਦੂਤਘਰ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ‘ਲੇਬਨਾਨ ‘ਚ ਪਹਿਲਾਂ ਤੋਂ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਲੇਬਨਾਨ ਛੱਡਣ ਦੀ ਸਲਾਹ ਦਿੱਤੀ ਗਈ ਹੈ ਕਿਸੇ ਵੀ ਕਾਰਨ ਕਰਕੇ ਉੱਥੇ ਰਹਿ ਰਹੇ ਲੋਕਾਂ ਨੂੰ ਗੰਭੀਰ ਸਾਵਧਾਨੀ ਵਰਤਣ ਅਤੇ ਬੇਰੂਤ ਵਿੱਚ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।’ ਬੇਰੂਤ ਵਿੱਚ ਦੂਤਾਵਾਸ, ਦੇਸ਼ ਵਿੱਚ ਲਗਭਗ 4 ਹਜ਼ਾਰ ਭਾਰਤੀ ਰਹਿੰਦੇ ਹਨ। ਇਸ ਤੋਂ ਪਹਿਲਾਂ 1 ਅਗਸਤ ਨੂੰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਨੂੰ ਲੇਬਨਾਨ ਛੱਡਣ ਲਈ ਕਿਹਾ ਸੀ। ਦਰਅਸਲ, ਉਸ ਸਮੇਂ ਹਮਾਸ ਅਤੇ ਹਿਜ਼ਬੁੱਲਾ ਦੇ ਨੇਤਾਵਾਂ ਦੇ ਮਾਰੇ ਜਾਣ ਕਾਰਨ ਇਲਾਕੇ ਵਿਚ ਤਣਾਅ ਬਣਿਆ ਹੋਇਆ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly