ਲੋੜਵੰਦ ਮਰੀਜ਼ਾਂ ਦੀ ਮੱਦਦ ਕਰਨਾ ਸੱਚੀ ਮਨੁੱਖਤਾ ਦੀ ਸੇਵਾ-ਇੰਦਰਜੀਤ ਸਿੰਘ ਮੱਕੜ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰੂ ਗੋਬਿੰਦ ਸਿੰਘ ਜੀ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇੰਡੀਅਨ ਡੈਂਟਲ ਐਸੋਸੀਏਸ਼ਨ ਲੁਧਿਆਣਾ ਦੇ ਨਿੱਘੇ ਸਹਿਯੋਗ ਨਾਲ ਲਗਾਏ ਗਏ ਦੰਦਾਂ ਦੀ ਜਾਂਚ ਕੈਂਪ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਲਈ ਪੁੱਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਨੁੱਖਤਾ ਦੀ ਸੇਵਾ ਹੈ। ਸ੍ਰ: ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਦੰਦਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦਾ ਫਰੀ ਚੈਕਅੱਪ ਕਰਕੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਉਪਲੱਬਧ ਕਰਵਾਉਣ ਵਾਲੀ ਸੰਸਥਾ ਇੰਡੀਅਨ ਡੈਂਟਲ ਐਸੋਸੀਏਸ਼ਨ ਲੁਧਿਆਣਾ ਦਾ ਉਪਰਾਲਾ ਸਮੁੱਚੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਇੰਚਾਰਜ ਤੇ ਕੈਂਪ ਦੇ ਮੁੱਖ ਪ੍ਰਬੰਧਕ ਡਾ: ਵੀਰ ਸਿੰਘ ਅਤੇ ਇੰਡੀਅਨ ਡੈਂਟਲ ਐਸੋਸੀਏਸ਼ਨ ਲੁਧਿਆਣਾ ਦੇ ਡਾਕਟਰਾਂ ਜਿਨ੍ਹਾਂ ਵਿੱਚ ਡਾ: ਜਸਪਾਲ ਸਿੰਘ, ਯਸੀਕਾ ਪੁਰੀ, ਡਾ: ਦੀਪਕਾ ਗੁਪਤਾ, ਡਾ: ਕੀਸਕੀਨਦਾ ਦੱਤਾ, ਡਾ: ਵੀਪੁਲ ਜੈਨ, ਗਗਨ ਬਜਾਜ, ਮਨੀਸ਼ ਬਜਾਜ ਆਦਿ ਸਾਮਲ ਸਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਡਾਕਟਰ ਸਾਹਿਬਾਨ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਲਗਾਏ ਗਏ ਦੰਦਾਂ ਦੇ ਫਰੀ ਮੈਡੀਕਲ ਚੈਕਅੱਪ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕੈਂਪ ਦੇ ਮੁੱਖ ਪ੍ਰਬੰਧਕ ਡਾ: ਵੀਰ ਸਿੰਘ ਨੇ ਦੱਸਿਆ ਕਿ ਕੈਂਪ ਅੰਦਰ ਲਗਭਗ 120 ਦੇ ਕਰੀਬ ਮਰੀਜ਼ ਪੁੱਜੇ ਜਿਨ੍ਹਾਂ ਦੇ ਦੰਦਾਂ ਦਾ ਫਰੀ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਵੀ ਦਿੱਤੀਆਂ। ਇਸ ਸਮੇਂ ਉਨ੍ਹਾਂ ਦੇ ਨਾਲ ਸ੍ਰ: ਸੁਖਵਿੰਦਰ ਸਿੰਘ ਹੈਪੀ ਕੋਚਰ, ਜਸਵਿੰਦਰ ਸਿੰਘ, ਸੋਨੂੰ ਢੀਂਗਰਾ, ਪਰਮਜੀਤ ਸਿੰਘ ਸੇਠੀ, ਰਘਬੀਰ ਸਿੰਘ, ਮਨਦੀਪ ਸਿੰਘ ਪਾਹਵਾ, ਫੁੰਮਣ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


