ਪ੍ਰਵਾਸੀ ਭਾਰਤੀ ਪਰਮਜੀਤ ਸਿੰਘ ਥਿੰਦ ਵੱਲੋਂ ਜਰੂਰਤਮੰਦ 86 ਵਿਦਿਆਰਥੀਆਂ ਨੂੰ ਵਰਦੀਆਂ ਭੇਂਟ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਪ੍ਰਵਾਸੀ ਭਾਰਤੀ ਪਰਮਜੀਤ ਸਿੰਘ ਥਿੰਦ ਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਬਲਵਿੰਦਰ ਕੌਰ ਥਿੰਦ ਨੇ ਆਪਣੀ ਸੱਚੀ ਸੁੱਚੀ ਕਿਰਤ ਕਮਾਈ ਵਿੱਚੋਂ ਪਿੰਡ ਦੇ ਵਿਕਾਸ ਕਾਰਜਾਂ ਵਾਸਤੇ ਹਮੇਸ਼ਾਂ ਯੋਗਦਾਨ ਪਾਉਂਦੇ ਆ ਰਹੇ ਹਨ। ਇਸੇ ਕੜੀ ਤਹਿਤ ਉਹਨਾਂ ਵੱਲੋਂ ਇਸ ਵਾਰ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੂਲਪੁਰ ਦੇ 86 ਬੱਚਿਆਂ ਨੂੰ ਵਰਦੀਆਂ ਗਿਫ਼ਟ ਕੀਤੀਆਂ ਹਨ ।ਇਸ ਦੌਰਾਨ ਸਕੂਲ ਵਿੱਚ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸਾਧੂ ਸਿੰਘ ਬੂਲਪੁਰ ਸਾਬਕਾ ਬੀ ਪੀ ਈ ਓ ਦੀ ਅਗਵਾਈ ਤੇ ਹੈੱਡ ਟੀਚਰ ਸ੍ਰੀਮਤੀ ਬਲਜੀਤ ਕੌਰ ਦੀਦੇਖ ਰੇਖ ਹੇਠ ਆਯੋਜਿਤ ਕੀਤਾ ਗਿਆ।ਇਸ ਛੋਟੇ ਜਿਹੇ ਭਾਵਪੂਰਤ ਸਮਾਗਮ ਵਿੱਚ ਬੀ ਐੱਮ ਟੀ ਸ੍ਰੀ ਹਰਮਿੰਦਰ ਸਿੰਘ ਨੇ ਜਾਣ ਪਛਾਣ ਕਰਵਾਈ ਤੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ।

ਸਾਧੂ ਸਿੰਘ ਬੂਲਪੁਰ ਸਾਬਕਾ ਬੀ ਪੀ ਈ ਓ ਤੇ ਹੈੱਡ ਟੀਚਰ ਸ੍ਰੀਮਤੀ ਬਲਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਉਪਰਾਲੇ ਦੀ ਸ਼ਲਾਘਾ ਕੀਤੀ । ਕੇਵਲ ਸਿੰਘ ਜੋਸਨ ਅਤੇ ਪਿੰਡ ਦੇ ਸਰਪੰਚ ਸ੍ਰੀਮਤੀ ਮਨਿੰਦਰ ਕੌਰ ਤੇ ਹੈੱਡ ਟੀਚਰ ਵੱਲੋਂ ਸ੍ਰੀਮਤੀ ਬਲਵਿੰਦਰ ਕੌਰ ਥਿੰਦ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਧੂ ਸਿੰਘ ਸਾਬਕਾ ਬਲਾਕ ਸਿੱਖਿਆ ਅਧਿਕਾਰੀ , ਨੰਬਰਦਾਰ ਗੁਰਸ਼ਰਨ ਸਿੰਘ ਥਿੰਦ, ਰਣਜੀਤ ਸਿੰਘ ਥਿੰਦ, ਠੇਕੇਦਾਰ ਹਰਮਿੰਦਰਜੀਤ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਹੈੱਡ ਟੀਚਰ ਬਲਜੀਤ ਕੌਰ, ਪ੍ਰਭਜੋਤ ਕੌਰ, ਪ੍ਰਭਜੀਤ ਕੌਰ ਆਦਿ ਹਾਜ਼ਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੇਅਰੀ ਵਿਕਾਸ ਵਿਭਾਗ ਵੱਲੋਂ ਘਰ-ਘਰ ਜਾ ਕੇ ਦੁੱਧ ਦਾ ਮਿਆਰ ਪਰਖ਼ਣ ਦੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ–ਕੰਵਰ ਇਕਬਾਲ ਸਿੰਘ
Next articleਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਮਿਲ ਕੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣ ਤੇ ਤੁਲੇ ਹੋਏ ਹਨ- ਰਣਜੀਤ ਸਿੰਘ ਖੋਜੇਵਾਲ