ਨਵੀਂ ਦਿੱਲੀ— ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਅਮਰੀਕਾ ਤੋਂ ਦੋ ਜਹਾਜ਼ ਭਾਰਤ ਆ ਰਹੇ ਹਨ। ਗੈਰ-ਕਾਨੂੰਨੀ ਤੌਰ ‘ਤੇ ਫੜੇ ਗਏ ਭਾਰਤੀ ਦੋਵੇਂ ਜਹਾਜ਼ਾਂ ‘ਚ ਮੌਜੂਦ ਹਨ। ਇਹ ਦੋਵੇਂ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੈਂਡ ਕਰਨਗੇ। ਇਕ ਜਹਾਜ਼ ਅੱਜ ਆਵੇਗਾ ਅਤੇ ਦੂਜਾ ਜਹਾਜ਼ ਕੱਲ ਯਾਨੀ ਐਤਵਾਰ ਨੂੰ ਆਵੇਗਾ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਜਹਾਜ਼ਾਂ ਵਿਚ ਜ਼ਿਆਦਾਤਰ ਲੋਕ ਪੰਜਾਬ ਦੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਸਿਆਸਤ ‘ਚ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਅਮਰੀਕੀ ਜਹਾਜ਼ ਦੀ ਲੈਂਡਿੰਗ ‘ਤੇ ਇਤਰਾਜ਼ ਜਤਾਇਆ ਸੀ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਬਦਨਾਮ ਕਰਨ ਲਈ ਅਮਰੀਕਨ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੀ ਇਜਾਜ਼ਤ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਹੁਣ ਤੱਕ ਜਿਨ੍ਹਾਂ ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ 67 ਪੰਜਾਬ ਦੇ ਹਨ ਅਤੇ ਬਾਕੀ ਦੂਜੇ ਰਾਜਾਂ ਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



