ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ)
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੀਟਿੰਗ ਦੀ ਅਰੰਭਤਾ ਮੌਕੇ ਸ਼ਹੀਦ ਊਧਮ ਸਿੰਘ ਦੇ 31 ਜੁਲਾਈ ਨੂੰ ਆ ਰਹੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਉਪਰੰਤ ਇਸ ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ( ਜਲੰਧਰ) ਤੋਂ ਪ੍ਰਧਾਨ ਲਖਵੀਰ ਸਿੰਘ ਨੇ ਮਹਿਤਪੁਰ ਇਲਾਕੇ ਵਿਚ ਦਿਨੋ ਦਿਨ ਵਧ ਰਹੀਆਂ ਚੋਰੀਆਂ ਬਾਰੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਇਹ ਬਹੁਤ ਹੀ ਗੰਭੀਰ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪ੍ਰਸ਼ਾਸਨ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਇਹ ਹੋਰ ਵੀ ਚਿੰਤਾ ਜਨਕ ਹੈ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਲੋਹਗੜ੍ਹ ਅਤੇ ਗੁਰਦੀਪ ਸਿੰਘ ਮਨੀਮ ਵੱਲੋਂ ਨਸ਼ਿਆਂ ਦੇ ਮੁੱਦੇ ਤੇ ਵਿਚਾਰ ਚਰਚਾ ਕਰਦਿਆਂ ਆਖਿਆ ਕਿ ਸਾਰੇ ਪੁਵਾੜੇ ਦੀ ਜੜ੍ਹ ਹੀ ਨਸ਼ਾ ਹੈ। ਨਸ਼ੇੜੀਆਂ ਵੱਲੋਂ ਨਸ਼ਾ ਪੂਰਤੀ ਲਈ ਆਪਣੇ ਘਰ ਦੇ ਸਮਾਨ ਦੇ ਨਾਲ ਨਾਲ ਇਲਾਕੇ ਵਿਚ ਲੋਕਾਂ ਦੇ ਘਰਾਂ ਵਿਚ ਚੋਰੀਆਂ ਕਰਕੇ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਹਿਤਪੁਰ ਪੁਲਿਸ ਵੱਲੋਂ ਨਸ਼ਾ ਸੋਦਾਗਰਾਂ ਤੇ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਰਕੇ ਮਹਿਤਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਉਨੀਂ ਖੰਡ ਨਹੀਂ ਮਿਲਦੀ ਜਿਨ੍ਹਾਂ ਸ਼ਰੇਆਮ ਚਿੱਟਾ ਮਿਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਕੋਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਨੇ ਪਾਵਰਕੌਮ ਮਹਿਕਮੇ ਵੱਲੋਂ ਰੋਜ਼ਾਨਾ ਲਗਾਏ ਜਾ ਰਹੇ ਪਾਵਰ ਕੱਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ ਡੀ ਓ ਮਹਿਤਪੁਰ ਬਲਵਿੰਦਰ ਸਿੰਘ ਨੂੰ ਯੂਨੀਅਨ ਵੱਲੋਂ ਵਾਰ -ਵਾਰ ਬੇਨਤੀ ਕਰਨ ਤੇ ਵੀ ਪਾਵਰਕੌਮ ਵੱਲੋਂ ਕੱਟ ਲਗਾਉਣ ਦਾ ਸਿਲਸਿਲਾ ਜਾਰੀ ਹੈ ਜਿਸ ਨਾਲ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਰਪਲੱਸ ਬਿਜਲੀ 8 ਘਿੰਟੇ ਤੋਂ 4 ਘਿੰਟੇ ਵਿਚ ਸਿਮਟ ਕੇ ਰਹਿ ਗਈ ਹੈ। ਜੇਕਰ ਪਾਵਰਕੌਮ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਜਥੇਬੰਦੀ ਵੱਲੋਂ ਜ਼ੋਰਦਾਰ ਸੰਘਰਸ਼ ਆਰੰਭਿਆ ਜਾਵੇਗਾ। ਮੀਟਿੰਗ ਦੇ ਅੰਤਿਮ ਪੜਾਅ ਤੇ ਪਹੁੰਚੇ ਸਮੂਹ ਕਿਸਾਨ ਵੀਰਾਂ ਅਤੇ ਆਗੂਆਂ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਉਹ ਜਲਦੀ ਇਨ੍ਹਾਂ ਮੁਦਿਆ ਨੂੰ ਲੈ ਕੇ ਇਕ ਮੰਗ ਪੱਤਰ ਮਾਣਯੋਗ ਡੀ ਸੀ ਜਲੰਧਰ ਨੂੰ ਸੋਂਪਣ ਗੇ। ਤਾਂ ਜੋ ਇਲਾਕੇ ਦੀ ਜਨਤਾ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਕੁਝ ਰਾਹਤ ਮਿਲ ਸਕੇ। ਇਸ ਮੌਕੇ ਸਰਬ ਸੰਮਤੀ ਨਾਲ ਸਰਪੰਚ ਸੋਢੀ ਸਿੰਘ ਬਾਗੀਵਾਲ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ (ਮਹਿਤਪੁਰ ਬਲਾਕ) ਦਾ ਪ੍ਰਧਾਨ ਲਗਾਇਆ ਗਿਆ। ਇਸ ਮੌਕੇ ਰਮਨਜੀਤ ਸਿੰਘ ਸਮਰਾ ਜ਼ਿਲਾਂ ਯੂਥ ਪ੍ਰਧਾਨ, ਰਣਜੀਤ ਸਿੰਘ ਕੋਹਾੜ, ਡਾਕਟਰ ਮਹਿੰਦਰ ਪਾਲ ਸਿੰਘ, ਜਸਪਾਲ ਸਿੰਘ, ਸੁਖਬੀਰ ਸਿੰਘ, ਸੁਖਵਿੰਦਰ ਸਿੰਘ ਪਰਜੀਆ, ਸਤਬੀਰ ਸਿੰਘ, ਗੁਰਜੰਟ ਸਿੰਘ, ਗਗਨਦੀਪ ਸਿੰਘ ਮੋਨੂੰ, ਭਜਨ ਸਿੰਘ, ਮਨਿੰਦਰ ਸਿੰਘ ਗੋਸੂਵਾਲ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਰਾਏਪੁਰ ਅਰਾਈਆ, ਗੁਰਮੁਖ ਸਿੰਘ, ਸ਼ਿੰਗਾਰਾ ਸਿੰਘ ਖੁਰਲਾ ਪੁਰ, ਨਗਿੰਦਰ ਸਿੰਘ, ਪੂਰਨ ਸਿੰਘ ਬਾਗੀ ਵਾਲ, ਜਸਵਿੰਦਰ ਸਿੰਘ, ਅਰਸ਼ਦੀਪ ਸਿੰਘ, ਨਿਸ਼ਾਨ ਸਿੰਘ, ਸ਼ਿੰਦਰ ਸਿੰਘ, ਅਮਰੀਕ ਸਿੰਘ, ਸੁਖਜਿੰਦਰ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ, ਹਰਚਰਨ ਸਿੰਘ, ਹਰਚੰਦ ਸਿੰਘ, ਮੋਹਨ ਸਿੰਘ, ਮਹਿੰਦਰ ਸਿੰਘ, ਹਰਭਜਨ ਸਿੰਘ ਕਾਇਮ ਵਾਲਾ, ਡਾ ਨਰਿੰਦਰ ਸਿੰਘ ਗੋਬਿੰਦਪੁਰ, ਗੁਰਦੀਪ ਸਿੰਘ ਪਟਿਆਲੇ ਵਾਲੇ, ਪ੍ਰਭ ਜੋਤ ਸਿੰਘ ਸੰਧੂ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly