ਅੰਮ੍ਰਿਤਸਰ (ਸਮਾਜ ਵੀਕਲੀ) ( ਲਖਵਿੰਦਰ ਸਿੰਘ ਗਿੱਲ )-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਰਮਜੀਤ ਸਿੰਘ ਨੰਗਲੀ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਅੱਗੇ ਲਗਾਇਆ ਗਿਆ ਧਰਨਾ ਅੱਜ ਤੀਸਰੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਰ ਹਾਲਾਤ ਇਹ ਦਰਸਾ ਰਹੇ ਹਨ ਕਿ ਨਾ ਤਾਂ ਸਥਾਨਕ ਪ੍ਰਸ਼ਾਸਨ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੈ ਅਤੇ ਨਾ ਹੀ ਪੰਜਾਬ ਸਰਕਾਰ ਨੂੰ ਜ਼ਮੀਨੀ ਹਕੀਕਤ ਨਾਲ ਕੋਈ ਲੈਣਾ-ਦੇਣਾ। ਕਿਸਾਨ ਆਗੂਆਂ ਦੇ ਮੁਤਾਬਕ ਵੈਰੋਵਾਲ ਰੋਡ ਉੱਤੇ ਕੁਝ ਸ਼ਰਾਰਤੀ ਤੱਤਾਂ ਵੱਲੋਂ ਨਾਜਾਇਜ਼ ਤਰੀਕੇ ਨਾਲ ਪੋਰੇ ਲਗਾ ਦਿੱਤੇ ਗਏ ਹਨ, ਜਿਸ ਕਾਰਨ ਬਰਸਾਤੀ ਪਾਣੀ ਖੇਤਾਂ ਵਿੱਚ ਵੜ ਰਿਹਾ ਹੈ ਅਤੇ ਕਿਸਾਨਾਂ ਦੀ ਖੜੀ ਫਸਲ ਬਰਬਾਦ ਹੋ ਰਹੀ ਹੈ। ਇਹ ਮਾਮਲਾ ਸਿੱਧਾ ਕਿਸਾਨਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੋਇਆ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਪ੍ਰਸ਼ਾਸਨ ਇਸਨੂੰ ਨਜ਼ਰਅੰਦਾਜ਼ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਤਿੱਖੇ ਸ਼ਬਦਾਂ ਵਿੱਚ ਪ੍ਰਸ਼ਾਸਨ ਉੱਤੇ ਇਲਜ਼ਾਮ ਲਗਾਇਆ ਕਿ ਇਥੋਂ ਦਾ ਸਾਰਾ ਅਧਿਕਾਰੀ ਤੰਤਰ ਸਿਆਸੀ ਦਬਾਅ ਹੇਠ ਕੰਮ ਕਰ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਕਿਸਾਨਾਂ ਨੂੰ ਸੜਕਾਂ ‘ਤੇ ਆ ਕੇ ਧਰਨਾ ਦੇਣ ਲਈ ਮਜਬੂਰ ਨਾ ਹੋਣਾ ਪੈਂਦਾ। ਖ਼ਬਰ ਲਿਖੇ ਜਾਣ ਤੱਕ ਪ੍ਦਰਸ਼ਨਕਾਰੀਆਂ ਵੱਲੋਂ ਹਾਈਵੇ ਦੀ ਇੱਕ ਸਾਈਡ ਰੋਕ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਡਾ. ਗੁਰਮੇਲ ਸਿੰਘ ਨੰਗਲੀ, ਬਲਰਾਮ ਸਿੰਘ ਝੰਜੋਟੀ, ਦਲਜੀਤ ਸਿੰਘ ਖਾਲਸਾ, ਬਚਿੱਤਰ ਸਿੰਘ ਕੋਟਲਾ, ਸੁਖਵਿੰਦਰ ਸਿੰਘ ਨੰਗਲੀ, ਰੁਪਿੰਦਰ ਸਿੰਘ ਗੋਰਾ ਅਤੇ ਜੋਬਨ ਸਿੰਘ ਗਿੱਲ ਸਮੇਤ ਕਈ ਕਿਸਾਨ ਆਗੂ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



