ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤੀ ਜਲ ਸੈਨਾ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ 2047 ਤੱਕ ਆਤਮਨਿਰਭਰ ਬਣ ਜਾਵੇਗੀ। ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਜਲ ਸੈਨਾ ਦਿਵਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਜਲ ਸੈਨਾ ਹਿੰਦ ਮਹਾਸਾਗਰ ਖ਼ਿੱਤੇ ’ਚ ਚੀਨ ਦੇ ਫ਼ੌਜੀ ਤੇ ਖੋਜੀ ਬੇੜਿਆਂ ਦੀ ਹਰਕਤ ’ਤੇ ਤਿੱਖੀ ਨਜ਼ਰ ਰਖਦੀ ਹੈ। ਉਨ੍ਹਾਂ ਕਿਹਾ ਕਿ ਜਲ ਸੈਨਾ ਨੇ ਪਿਛਲੇ ਇਕ ਸਾਲ ਦੌਰਾਨ ਕਈ ਪੁਲਾਂਘਾਂ ਪੁੱਟੀਆਂ ਹਨ ਅਤੇ ਸਮੁੰਦਰੀ ਸੁਰੱਖਿਆ ਦੀ ਅਹਿਮੀਅਤ ’ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਮਹਿਲਾਵਾਂ ਨੂੰ ਜਲ ਸੈਨਾ ’ਚ ਭਰਤੀ ਕੀਤਾ ਜਾ ਰਿਹਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly