ਅਮਰੀਕਾ ਵਿੱਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ

ਨਿਊਯਾਰਕ (ਸਮਾਜ ਵੀਕਲੀ):  ਇਥੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਅਣਪਛਾਤੇ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ, ਜਿਸ ਨੇ ਜੇਐਫਕੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਖਿਲਾਫ ਅਪਮਾਨਜਨਕ ਸ਼ਬਦ ਵੀ ਵਰਤੇ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ। ਨਵਜੋਤ ਪਾਲ ਕੌਰ ਵੱਲੋਂ 4 ਜਨਵਰੀ ਨੂੰ ਟਵਿੱਟਰ ’ਤੇ 26 ਸਕਿੰਟ ਦੀ ਵੀਡੀਓ ਅਪਲੋਡ ਕੀਤੀ ਗਈ ਸੀ, ਜਿਸ ਵਿਚ ਇਕ ਵਿਅਕਤੀ ਨੂੰ ਹਵਾਈ ਅੱਡੇ ਦੇ ਬਾਹਰ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਕਰਦੇ ਦਿਖਾਇਆ ਗਿਆ ਸੀ। ਉਸ ਨੇ ਕਿਹਾ ਕਿ ਇਹ ਵੀਡੀਓ ਹਵਾਈ ਅੱਡੇ ‘ਤੇ ਇਕ ਰਾਹਗੀਰ ਨੇ ਬਣਾਈ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗ੍ਰਹਿ ਮੰਤਰਾਲੇ ਵੱਲੋਂ ਬਠਿੰਡਾ ਦਾ ਐੱਸਐੱਸਪੀ ਤੇ ਡਿਪਟੀ ਕਮਿਸ਼ਨਰ ਤਲਬ
Next articleਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ