ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕੈਨੇਡਾ ਦੇ ਨਿਆਗਰਾ ਖੇਤਰ ਵਿੱਚ ਇੱਕ ਦਰਦਨਾਕ ਘਟਨਾ ਦੌਰਾਨ ਭਾਰਤ ਦੀ 22 ਸਾਲਾ ਵਿਦਿਆਰਥਣ ਵਿਧੀ ਮੇਘਾ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦੀ ਦੁਖਦਾਈ ਸੂਚਨਾ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਵਿਧੀ ਮੇਘਾ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਬੋਰਸਦ ਇਲਾਕੇ ਨਾਲ ਸੰਬੰਧਿਤ ਸੀ। ਉਹ ਉਚੇਰੀ ਪੜ੍ਹਾਈ ਲਈ ਕੈਨੇਡਾ ਆਈ ਸੀ ਅਤੇ ਆਪਣੀ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਕੰਮ ਵੀ ਕਰਦੀ ਸੀ। ਵੇਰਵਿਆਂ ਮੁਤਾਬਕ ਵਿਧੀ 15 ਮਈ ਤੋਂ ਲਾਪਤਾ ਸੀ। ਉਸ ਦੀ ਭਾਲ ਦੌਰਾਨ ਪੁਲਿਸ ਨੂੰ ਨਿਆਗਰਾ ਖੇਤਰ ਵਿੱਚ ਅਮਰੀਕੀ ਸਰਹੱਦ ਨੇੜੇ ਉਸ ਦੀ ਲਾਸ਼ ਮਿਲੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਈਚਾਰੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਹੋਰ ਸਖ਼ਤ ਕਦਮ ਚੁੱਕੇ ਜਾਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



