ਤਾਲਿਬਾਨ ਦੀ ਹਿਰਾਸਤ ’ਚੋਂ ਰਿਹਾਅ ਹੋਏ ਭਾਰਤੀ ਐਤਵਾਰ ਨੂੰ ਪਰਤਣਗੇ ਦੇਸ਼

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਸਰਕਾਰ ਨੇ ਅੱਜ ਕਿਹਾ ਕਿ ਉਹ ਕਾਬੁਲ ਹਵਾਈ ਅੱਡੇ ’ਤੇ ਫਸੇ ਭਾਰਤੀਆਂ, ਜਿਨ੍ਹਾਂ ਨੂੰ ਤਾਲਿਬਾਨ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਮਗਰੋਂ ਰਿਹਾਅ ਕਰ ਦਿੱਤਾ ਹੈ, ਨੂੰ ਐਤਵਾਰ ਨੂੰ ਉਥੋਂ ਵਾਪਸ ਲਿਆਂਦਾ ਜਾਵੇਗਾ। ਇਨ੍ਹਾਂ ਲੋਕਾਂ ਨੂੰ ਲਿਆਉਣ ਲਈ ਭਾਰਤੀ ਹਵਾਈ ਫੌਜ ਦਾ ਜਹਾਜ਼ ਅੱਜ ਅਫਗਾਨਿਸਤਾਨ ਨਹੀਂ ਪਹੁੰਚ ਸਕਿਆ। ਇਹ ਸੀ-17 ਜਹਾਜ਼ ਤਾਜੀਕਿਸਤਾਨ ਦੇ ਹਵਾਈ ਅੱਡੇ ’ਤੇ ਖੜ੍ਹਾ ਹੈ। ਇਹ ਹਵਾਈ ਅੱਡਾ ਅਮਰੀਕਾ ਦੇ ਅਧੀਨ ਹੈ ਤੇ ਅਮਰੀਕਾ ਵੱਲੋਂ ਪ੍ਰਵਾਨਗੀ ਮਿਲਣ ਮਗਰੋਂ ਜਹਾਜ਼ ਅਫਗਾਨਿਸਤਾਨ ਲਈ ਰਵਾਨਾ ਹੋ ਜਾਵੇਗਾ।

ਇਸ ਤੋਂ ਪਹਿਲਾਂ ਅੱਜ ਸਵੇਰੇ ਤਾਲਿਬਾਨ ਨੇ ਹਿਰਾਸਤ ਵਿੱਚ ਲਏ 200 ਤੋਂ ਵੱਧ ਲੋਕਾਂ ਨੂੰ ਰਿਹਾਅ ਕੀਤਾ ਸੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕਾਂ ਦੀ ਸੀ ਤੇ ਇਨ੍ਹਾਂ ਵਿੱਚ ਕੁਝ ਅਫ਼ਗ਼ਾਨ ਸਿੱਖ ਤੇ ਹਿੰਦੂ ਵੀ ਸ਼ਾਮਲ ਸਨ। ਜਾਣਕਾਰੀ ਅਨੁਸਾਰ ਜਿਵੇਂ ਹੀ ਇਹ ਲੋਕ ਕਾਬੁਲ ਹਵਾਈ ਅੱਡੇ ’ਤੇ ਪੁੱਜੇ ਤਾਂ ਤਾਲਿਬਾਨੀ ਲੜਾਕਿਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਲਈ ਜਿੱਥੇ ਸਥਾਨਕ ਪੁਲੀਸ ਸਟੇਸ਼ਨ ਲਿਜਾਇਆ ਗਿਆ, ਉਥੇ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਵਾਪਸ ਮੋੜ ਦਿੱਤਾ ਗਿਆ।

ਇਸ ਤੋਂ ਪਹਿਲਾਂ ਅਲ-ਇਤਿਹਾ ਨੇ ਆਪਣੀ ਇਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਤਾਲਿਬਾਨ ਨਾਲ ਹੱਕਾਨੀ ਨੈੱਟਵਰਕ ਦੇ ਲੜਾਕਿਆਂ ਨੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ਨਜ਼ਦੀਕ 150 ਦੇ ਕਰੀਬ ਲੋਕਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕ ਹਨ, ਨੂੰ ਅਗਵਾ ਕਰ ਲਿਆ ਹੈ। ਤਾਲਿਬਾਨ ਦੇ ਤਰਜਮਾਨ ਅਹਿਮਦੁੱਲ੍ਹਾ ਵਸੀਕ ਨੇ ਇਕ ਰੋਜ਼ਨਾਮਚੇ ਨੂੰ ਦਿੱਤੀ ਇੰਟਰਵਿਊ ਵਿੱਚ ਹਾਲਾਂਕਿ ਅਗਵਾ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਤਰਜਮਾਨ ਨੇ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ਦੇ ਬਾਹਰ ਉਨ੍ਹਾਂ ਦੇ ਸਾਥੀ ਮੌਜੂਦ ਸਨ , ਜਿਨ੍ਹਾਂ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਿਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੋਆ ਵਿੱਚ ਦੋ ਰੂਸੀ ਔਰਤਾਂ ਦੀ ਮੌਤ
Next articleਆਜ਼ਾਦੀ ਦਾ ਮੁੱਲ ਪਾਉਣ ਵਾਲੇ ਵਿਰੋਧੀ ਪਾਰਟੀਆਂ ਦੇ ਏਕੇ ਦਾ ਸਵਾਗਤ ਕਰਨ: ਚਿਦੰਬਰਮ