ਭਾਰਤ ਦਾ ਕਰਜ਼ਾ ਅਨੁਪਾਤ ਜੀਡੀਪੀ ਦਾ 84 ਫੀਸਦ ਰਹਿਣ ਦੀ ਪੇਸ਼ੀਨਗੋਈ

 

  • ਸਥਿਤੀ ਅਜੇ ਵੀ ਅਸਪਸ਼ਟ ਹੋਣ ਦਾ ਦਾਅਵਾ
  • ਲੋਕਾਂ ਤੇ ਨਿਵੇਸ਼ਕਾਂ ਨੂੰ ਹਾਲਾਤ ਕਾਬੂ ਹੇਠ ਹੋਣ ਦਾ ਭਰੋਸਾ ਦੇਣ ’ਤੇ ਦਿੱਤਾ ਜ਼ੋਰ

ਵਾਸ਼ਿੰਗਟਨ (ਸਮਾਜ ਵੀਕਲੀ): ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਦੇ ਸੀਨੀਅਰ ਅਧਿਕਾਰੀ ਨੇ ਸਾਲ 2022 ਦੇ ਅੰਤ ਤੱਕ ਭਾਰਤ ਦਾ ਕਰਜ਼ਾ (ਡੈਟ) ਅਨੁਪਾਤ ਜੀਡੀਪੀ ਦਾ 84 ਫੀਸਦ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਕਰਜ਼ਾ ਅਨੁਪਾਤ ਦਾ ਇਹ ਅੰਕੜਾ ਕਈ ਉੱਭਰਦੇ ਅਰਥਚਾਰਿਆਂ ਨਾਲੋਂ ਵੱਧ ਹੈ, ਪਰ ਇਸ ਦੇ ਕਰਜ਼ੇ ਨੂੰ ਕਾਇਮ ਰੱਖਣਾ ਥੋੜ੍ਹਾ ਆਸਾਨ ਹੈ। ਆਈਐੱਮਐੱਫ ਦੇ ਵਿੱਤੀ ਮਾਮਲੇ ਵਿਭਾਗ ਦੇ ਡਿਪਟੀ ਡਾਇਰੈਕਟਰ ਪਾਓਲੋ ਮਾਓਰੋ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਲਈ ਹੁਣ ਵਿੱਤੀ ਸਾਲ ਵਿੱਚ ਬਹੁਤ ਹੀ ਸਪੱਸ਼ਟ ਮੱਧ-ਮਿਆਦ ਦਾ ਟੀਚਾ ਹੋਣਾ ਅਹਿਮ ਹੈ। ਅਧਿਕਾਰੀ ਨੇ ਕਿਹਾ ਕਿ ਕੁੱਲ ਮਿਲਾ ਕੇ ਅਜੇ ਵੀ ਸਥਿਤੀ ਸਪਸ਼ਟ ਨਹੀਂ ਹੈ।

ਮਾਓਰੋ ਨੇ ਇਸ ਖ਼ਬਰ ਏਜੰਸੀ ਨੂੰ ਦਿੱਤੀ ਇੰਟਰਵਿਊ ਦੌਰਾਨ ਕਿਹਾ, ‘‘ਲੋਕਾਂ ਤੇ ਨਿਵੇਸ਼ਕਾਂ ਨੂੰ ਇਹ ਭਰੋਸਾ ਤੇ ਯਕੀਨ ਦਿਵਾਉਣਾ ਬਹੁਤ ਜ਼ਰੂਰੀ ਹੈ ਕਿ ਸਭ ਕੁਝ ਕੰਟਰੋਲ ਹੇਠ ਹੈ ਤੇ ਸਮੇਂ ਦੇ ਨਾਲ ਚੀਜ਼ਾਂ ਠੀਕ ਹੋ ਜਾਣਗੀਆਂ।’’ ਅਧਿਕਾਰੀ ਨੇ ਕਿਹਾ, ‘‘ਜਿੱਥੋਂ ਤੱਕ ਕਰਜ਼ਾ ਅਨੁਪਾਤ ਦੀ ਗੱਲ ਹੈ, ਤਾਂ ਭਾਰਤ ਵਿੱਚ ਅਸੀਂ ਸਾਲ 2022 ਦੇ ਅਖੀਰ ਤੱਕ ਇਸ ਦੇ ਜੀਡੀਪੀ ਦਾ 84 ਫੀਸਦ ਰਹਿਣ ਦੀ ਪੇਸ਼ੀਨਗੋਈ ਕਰਦੇ ਹਾਂ, ਜੋ ਉੱਭਰਦੇ ਅਰਥਚਾਰਿਆਂ ’ਚੋਂ ਵੱਧ ਹੈ।’’ ਉਨ੍ਹਾਂ ਕਿਹਾ ਕਿ ਵਿਸ਼ਵ ਦਾ ਸਭ ਤੋਂ ਵੱਧ ਅਬਾਦੀ ਵਾਲਾ ਮੁਲਕ ਹੋਣ ਕਰਕੇ ਭਾਰਤ ਦੀਆਂ ਕਈ ਖੂਬੀਆਂ ਹਨ। ਇਹ ਸਭ ਤੋਂ ਵੱਡਾ ਤੇ ਉਭਰਦਾ ਹੋਇਆ ਅਰਥਚਾਰਾ ਹੈ। ਮਾਓਰੋ ਨੇ ਕਿਹਾ ਕਿ ਭਾਰਤ ਲਈ ਇਕ ਹੋਰ ਚੰਗੀ ਗੱਲ ਹੈ ਇਸ ਦੀ ਵਿਕਾਸ ਦਰ ਰਵਾਇਤੀ ਤੌਰ ’ਤੇ ਵੱਧ ਹੈ।

ਉਨ੍ਹਾਂ ਕਿਹਾ, ‘‘ਇਹ ਅਨੁਪਾਤ ਨੂੰ ਸਥਿਰ ਪੱਧਰ ’ਤੇ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ। ਵਿਕਾਸ ਜੇਕਰ ਬਹੁਤ ਮਜ਼ਬੂਤ ਹੁੰਦਾ ਹੈ, ਤਾਂ ਹੋ ਸਕਦਾ ਹੈ ਕਿ ਇਸ (ਕਰਜ਼ਾ ਅਨੁਪਾਤ) ਨੂੰ ਹੇਠਾਂ ਵੀ ਲਿਆਂਦਾ ਜਾ ਸਕੇ। ਪਰ ਵਿੱਤੀ ਘਾਟੇ ਨੂੰ ਘਟਾਏ ਬਿਨਾਂ ਮਹਿੰਗਾਈ ਨੂੰ ਕਾਬੂ ਵਿੱਚ ਰੱਖਣਾ ਮੁਸ਼ਕਲ ਹੋਵੇਗਾ। ਦੂਜੇ ਪਾਸੇ ਕਰਜ਼ੇ ਦੇ ਅਨੁਪਾਤ ਨੂੰ ਵੀ ਘਟਾਉਣਾ ਹੋਵੇਗਾ।’’ ਮਾਓਰੋ ਨੇ ਕਿਹਾ ਕਿ ਵਿੱਤੀ ਘਾਟੇ ਨੂੰ ਘਟਾਉਣਾ ਵੀ ਜ਼ਰੂਰੀ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਕੇਂਦਰ ਸਰਕਾਰ ਦਾ ਵਿੱਤੀ ਘਾਟਾ ਮੌਜੂਦਾ ਵਿੱਤੀ ਸਾਲ ਵਿੱਚ ਅਗਸਤ ਤੱਕ ਸਾਲਾਨਾ ਟੀਚੇ ਦਾ 32.6 ਫੀਸਦ ਸੀ, ਜੋ ਕਿ ਸਾਲ ਪਹਿਲਾਂ 31.1 ਫੀਸਦ ਸੀ। ਅਸਲ ਅਰਥਾਂ ਵਿਚ ਵਿੱਤੀ ਘਾਟਾ, ਜੋ ਖਰਚੇ ਤੇ ਮਾਲੀੲੇ ਵਿਚਲਾ ਫ਼ਰਕ ਹੁੰਦਾ ਹੈ, ਮੌਜੂਦਾ ਵਿੱਤੀ ਸਾਲ ਦੇ ਅਪਰੈਲ-ਅਗਸਤ ਦੇ ਅਰਸੇ ਲਈ 5,41,601 ਕਰੋੜ ਰੁਪਏ ਸੀ।ਉਧਰ ਆਈਐੱਮਐੱਫ ਦੇ ਡਾਇਰੈਕਟਰ ਏਸ਼ੀਆ ਤੇ ਪੈਸੇਫਿਕ ਵਿਭਾਗ ਕ੍ਰਿਸ਼ਨਾ ਸ੍ਰੀਨਿਵਾਸਨ ਨੇ ਕਿਹਾ ਕਿ ਆਰਥਿਕ ਵਿਕਾਸ ਪੱਖੋਂ ਕੁੱਲ ਆਲਮ ਦੀ ਰਫ਼ਤਾਰ ਮੱਠੀ ਪੈਣ ਲੱਗੀ ਹੈ, ਪਰ ਭਾਰਤ ਨੂੰ ਇਸ ਨਾਲ ਕੋਈ ਬਹੁਤਾ ਫ਼ਰਕ ਨਹੀਂ ਪਿਆ, ਬਲਕਿ ਹੋਰਨਾਂ ਮੁਲਕਾਂ ਦੇ ਮੁਕਾਬਲੇ ਉਹ ਬਿਹਤਰ ਸਥਿਤੀ ’ਚ ਹੈ। ਸ੍ਰੀਨਿਵਾਸਨ ਨੇ ਕਿਹਾ, ‘‘ਲਗਪਗ ਹਰੇਕ ਮੁਲਕ ਦੀ ਆਰਥਿਕ ਵਿਕਾਸ ਦੀ ਰਫ਼ਤਾਰ ਘਟੀ ਹੈ। ਇਸ ਸੰਦਰਭ ਵਿੱਚ, ਭਾਰਤ ਦੀ ਸਥਿਤੀ ਬਿਹਤਰ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ
Next articleTo make India $5 trillion economy, NE has a big role: President