ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਦਾ ਹਾਈ ਲੈਵਲ ਗਰੁੱਪ ਅਫ਼ਗ਼ਾਨਿਸਤਾਨ ਵਿਚ ਬਦਲਦੀ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ। ਇਸ ਗਰੁੱਪ ਵਿਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਐੱਨਐੱਸਏ ਮੁਖੀ ਅਜੀਤ ਡੋਵਾਲ ਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹਨ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਤਰਜੀਹੀ ਆਧਾਰ ’ਤੇ ਉਥੇ ਦੇ ਹਾਲਾਤ ’ਤੇ ਨਜ਼ਰ ਰੱਖ ਰਿਹਾ ਹੈ। ਇਸ ਗਰੁੱਪ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਦਾਇਤਾਂ ਮਿਲਣ ਮਗਰੋਂ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਾਰਤ ਦੀ ਮੁੱਖ ਤਰਜੀਹ ਉਥੇ ਫਸੇ ਭਾਰਤ ਵਾਸੀਆਂ ਨੂੰ ਸੁਰੱਖਿਅਤ ਵਾਪਸ ਲਿਆਉਣਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly