ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਜ਼ਿਲ੍ਹਾ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ, ਸੂਬਾ ਵਾਇਸ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਅਤੇ ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ ਨੇ ਇੱਕ ਸਾਂਝੇ ਬਿਆਨ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੋ ਸੰਸਦ ਵਿੱਚ ਵਿਸ਼ਵ ਰਤਨ ,ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਪ੍ਰਤੀ ਟਿੱਪਣੀ ਦਿੱਤੀ ਹੈ ਉਹ ਬੇਹੱਦ ਨਿੰਦਣਯੋਗ ਹੈ। ਇਸ ਤੋਂ ਅਮਿਤ ਸ਼ਾਹ ਦੀ ਸੌੜੀ ਸੋਚ, ਘਟੀਆ ਮਾਨਸਿਕਤਾ ਦਾ ਪਤਾ ਚਲਦਾ ਹੈ। ਅੱਜ ਜੇ ਅਮਿਤ ਸ਼ਾਹ ਸੰਸਦ ਵਿੱਚ ਖੜ ਕੇ ਬੋਲ ਰਹੇ ਹਨ ਉਹ ਸਿਰਫ਼ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਵਜ੍ਹਾ ਕਰਕੇ। ਕਿਉਂਕਿ ਬਾਬਾ ਸਾਹਿਬ ਨੇ ਭਾਰਤ ਦਾ ਸੰਵਿਧਾਨ ਲਿਖਿਆ ਉਸ ਵਿੱਚ ਹਰ ਇੱਕ ਨੂੰ ਬਰਾਬਰਤਾ ਦਾ ਅਧਿਕਾਰ ਲੈ ਕੇ ਦਿੱਤਾ।ਸਾਰਾ ਦੇਸ਼ ਉਹਨਾਂ ਦੇ ਲਿਖੇ ਸੰਵਿਧਾਨ ਦੇ ਸਿਰ ਤੇ ਚੱਲ ਰਿਹਾ ਹੈ। ਇਸ ਤਰ੍ਹਾਂ ਟਿੱਪਣੀ ਕਰਕੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਅਪਮਾਨ ਹੀ ਨਹੀਂ ਕੀਤਾ ਸਗੋਂ ਸਾਰੇ ਦੇਸ਼ ਵਾਸੀਆਂ ਦਾ ਅਪਮਾਨ ਕੀਤਾ ਹੈ। ਇਸ ਦੇ ਲਈ ਅਮਿਤ ਸ਼ਾਹ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਅਤੇ ਉਸ ਦੀ ਸੰਸਦ ਮੈਂਬਰ ਦੇ ਤੌਰ ਤੇ ਸਦੱਸਤਾ ਖਤਮ ਕਰ ਦੇਣੀ ਚਾਹੀਦੀ ਹੈ।ਉਸ ਨੂੰ ਕੈਬਨਿਟ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ। ਜ਼ਿਲ੍ਹਾ ਵਾਇਸ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜ਼ੀਦ ਪੁਰ, ਜ਼ਿਲ੍ਹਾ ਵਾਇਸ ਚੇਅਰਮੈਨ ਡਾਕਟਰ ਅਨੁਪਿੰਦਰ ਸਿੰਘ ਸੂੰਢ, ਡਾਕਟਰ ਅਮ੍ਰਿਤ ਲਾਲ ਫਰਾਲਾ, ਡਾਕਟਰ ਸੁਰਿੰਦਰ ਮਹਾਲੋਂ, ਡਾਕਟਰ ਪਰਮਜੀਤ ਬੱਧਣ, ਡਾਕਟਰ ਗੁਰਚਰਨ ਰੱਤੇਵਾਲ, ਡਾਕਟਰ ਜਗੀਰ ਸਿੰਘ, ਡਾਕਟਰ ਨਿਰਮਲ ਸਿੰਘ, ਡਾਕਟਰ ਜਤਿੰਦਰ ਸਹਿਗਲ, ਡਾਕਟਰ ਮੰਗਤ ਰਾਏ, ਡਾਕਟਰ ਜਸਵੀਰ ਸਿੰਘ ਗੜ੍ਹੀ, ਡਾਕਟਰ ਮਨਜਿੰਦਰ ਬੰਗਾ ਅਤੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਜ਼ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਮਿਤ ਸ਼ਾਹ ਦੀ ਇਸ ਇਤਰਾਜ਼ ਜੋਗ ਟਿੱਪਣੀ ਦੀ ਪੁਰਜ਼ੋਰ ਨਿਖੇਧੀ ਕਰਦੇ ਹੋਏ ਅਮਿਤ ਸ਼ਾਹ ਤੋਂ ਅਸਤੀਫ਼ੇ ਦੀ ਮੰਗ ਕਰਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly