HOME ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੈਂਸੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਪ੍ਰਧਾਨ...

ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੈਂਸੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਪ੍ਰਧਾਨ ਝੀਂਡਾ ਦਾ ਫੈਸਲਾ ਸ਼ਲਾਘਾਯੋਗ – ਜਥੇਦਾਰ ਦਾਦੂਵਾਲ

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)  ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਆਖਿਆ ਕਿ ਹਰਿਆਣਾ ਸੂਬੇ ਵਿਚਲੇ 50 ਦੇ ਕਰੀਬ ਇਤਿਹਾਸਕ ਗੁਰਦੁਆਰਿਆਂ, 3 ਸਕੂਲਾਂ ਅਤੇ 2 ਕਾਲਜਾਂ ਦਾ ਪ੍ਰਬੰਧ ਸੰਭਾਲ ਰਹੀ ਹੈ  ਜਿਨ੍ਹਾਂ ਦੇ ਪ੍ਰਬੰਧ ਲਈ ਸਮੁੱਚੀ ਕਾਰਜਕਾਰਨੀ ਅਤੇ ਜਨਰਲ ਹਾਊਸ ਦੇ ਮੈਂਬਰਾਂ ਦਾ ਲਗਾਤਾਰ ਵਿਚਾਰ-ਵਟਾਂਦਰਾ ਜਾਰੀ ਹੈ । ਗੁਰੂ ਸਾਹਿਬਾਨਾਂ ਦੇ ਗੁਰਪੁਰਬਾਂ ਸ਼ਹੀਦੀ ਦਿਹਾੜਿਆਂ ਤੋਂ ਇਲਾਵਾ ਸਿੱਖ ਧਰਮ ਨਾਲ ਸੰਬੰਧਿਤ ਇਤਿਹਾਸਕ ਦਿਨਾਂ ਨੂੰ ਮਨਾਉਣ ਦਾ ਸ੍ਰ: ਜਗਦੀਸ਼ ਸਿੰਘ ਝੀਂਡਾ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫੈਸਲਾ ਸ਼ਲਾਘਾਯੋਗ ਹੈ । ਜਥੇਦਾਰ ਦਾਦੂਵਾਲ  ਨੇ ਆਖਿਆ ਕਿ  ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨਾਂ ਦੇ ਗੁਰਪੁਰਬ ਗੁਰਤਾਗੱਦੀ ਸ਼ਹੀਦੀ ਦਿਹਾੜਿਆਂ ਤੋਂ ਇਲਾਵਾ ਸਿੱਖ ਧਰਮ ਨਾਲ ਸੰਬੰਧਿਤ ਇਤਿਹਾਸਕ ਦਿਨਾਂ ਨੂੰ ਆਪਣਾ ਫਰਜ਼ ਸਮਝਦੇ ਹੋਏ ਸ਼ਰਧਾ ਭਾਵਨਾ, ਚੜ੍ਹਦੀਕਲਾ ਨਾਲ ਮਨਾਉਣਾ ਆਪਣਾ ਫ਼ਰਜ਼ ਸਮਝਦੀ ਹੈ । ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਹਰਿਆਣਾ ਕਮੇਟੀ ਵੱਲੋਂ 6 ਜੂਨ ਦਾ ਘੱਲੂਘਾਰਾ ਦਿਵਸ ਪਿਛਲੇ ਸਾਲ ਗੁਰਦੁਆਰਾ ਨਾਢਾ ਸਾਹਿਬ ਮਨਾਇਆ ਗਿਆ ਸੀ ਅਤੇ ਇਸ ਵਾਰ ਕੁਰੂਕਸ਼ੇਤਰ ਦੀ ਧਰਤੀ ਤੇ ਮਨਾਇਆ ਗਿਆ ਹੈ । ਸਿੱਖ ਸੰਗਤਾਂ ਨੂੰ ਘੱਲੂਘਾਰੇ ਬਾਰੇ ਜਾਗਰੂਕ ਕੀਤਾ ਗਿਆ । ਆਉਣ ਵਾਲੇ ਦਿਨਾਂ ਵਿੱਚ 29 ਤਾਰੀਖ਼ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਸਮਾਗਮ ਵੀ ਕਿਲ੍ਹਾ ਲੋਹਗੜ੍ਹ ਯਮੁਨਾਨਗਰ ਵਿਖੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਵਸ ਵੀ ਹਰਿਆਣਾ ਕਮੇਟੀ ਵੱਲੋਂ ਸ਼ਰਧਾ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ । ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਪ੍ਰਧਾਨ ਝੀਂਡਾ ਵੱਲੋਂ ਭਾਰਤ ਦੇਸ਼ ਅੰਦਰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਵਿਰੁੱਧ 26 ਜੂਨ ਨੂੰ ਕਾਲਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਵੀ ਸ਼ਲਾਘਾਯੋਗ ਹੈ । 26 ਜੂਨ ਨੂੰ ਹਰਿਆਣਾ ਕਮੇਟੀ ਪ੍ਰਧਾਨ  ਸ੍ਰ: ਝੀਂਡਾ ਦੇ ਸੱਦੇ ਤੇ ਹਰਿਆਣਾ ਕਮੇਟੀ ਦੇ ਸਮੂਹ ਅਹੁਦੇਦਾਰ ਮੈਂਬਰ ਸਾਹਿਬਾਨਾਂ ਅਤੇ ਸਿੱਖ ਸੰਗਤਾਂ ਨੂੰ ਵਹੀਰਾਂ ਘੱਤ ਕੇ ਗੁਰਦੁਆਰਾ ਸਾਹਿਬ ਪਾਤਸ਼ਾਹ ਛੇਵੀਂ ਕੁਰੂਕਸ਼ੇਤਰ ਵਿਖੇ ਪੁੱਜਣ ਦਾ ਜਥੇਦਾਰ ਦਾਦੂਵਾਲ ਜੀ ਨੇ ਵੀ ਸੱਦਾ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਿਰੋਜ਼ਪੁਰ ਬਾਈਪਾਸ ਦੇ ਲਈ ਏਡੀਸੀ ਐਸਡੀਐਮ ਨਾਲ ਮੀਟਿੰਗ
Next articleਐਨ ਜੈਡ ਆਰ ਈ ਸੁਸਾਇਟੀ ਦੇ ਸ਼ੇਅਰ ਹੋਲਡਰਾਂ ਨੇ ਕੀਤਾ ਰੋਸ਼ ਪ੍ਰਦਰਸ਼ਨ