ਕੈਲੀਫੋਰਨੀਆ— ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸਟਾਕਟਨ ਸ਼ਹਿਰ ‘ਚ ਦੇਰ ਰਾਤ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਲੋਕ ਗੰਭੀਰ ਰੂਪ ‘ਚ ਜ਼ਖਮੀ ਹਨ ਅਤੇ ਹਸਪਤਾਲ ‘ਚ ਭਰਤੀ ਹਨ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਗੋਲੀਬਾਰੀ ਤੋਂ ਬਾਅਦ ਪੂਰੇ ਸਟਾਕਟਨ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਮਲਾਵਰ ਦੀ ਭਾਲ ਜਾਰੀ ਹੈ।
ਸੈਨ ਜੋਆਕੁਇਨ ਕਾਊਂਟੀ ਸ਼ੈਰਿਫ ਦੇ ਦਫਤਰ ਮੁਤਾਬਕ ਗੋਲੀਬਾਰੀ ਦੀ ਘਟਨਾ ਦੇਰ ਰਾਤ ਵਾਪਰੀ, ਪਰ ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਇਸ ਸਮੇਂ ਜਾਨ-ਮਾਲ ਦੇ ਨੁਕਸਾਨ ਦੇ ਅਧਿਕਾਰਤ ਅੰਕੜਿਆਂ ਨੂੰ ਸਾਂਝਾ ਕਰਨਾ ਸੰਭਵ ਨਹੀਂ ਹੈ। ਗੋਲੀਬਾਰੀ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ, ਜਿਸ ਨੂੰ ਫੜਨ ਲਈ ਪੁਲਸ ਨੇ ਪੂਰੇ ਸ਼ਹਿਰ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



