ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਵਾ ਪਾਣੀ ਦੇ ਪ੍ਰਦੂਸ਼ਣ ਵਿਰੁੱਧ ਆਖਰੀ ਸਾਹ ਤੱਕ ਲੜਾਂਗੇ। ਇਹ ਫੈਸਲਾ ਅੱਜ ਇੱਥੇ ਕਿਸਾਨਾਂ ਮਜ਼ਦੂਰਾਂ ਦੀ ਸਨਅਤੀ ਖੇਤਰ ਦੀਆਂ ਫੈਕਟਰੀਆਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਵਿਰੁੱਧ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਨੇ ਇਹ ਫੈਸਲਾ ਵੀ ਲਿਆ ਕੇ ਇਸ ਸੰਘਰਸ਼ ਨੂੰ ਵਿਸ਼ਾਲ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ। ਜਿਸ ਵਿੱਚ ਇਲਾਕੇ ਦੀਆਂ ਸਾਰੀਆਂ ਸਿਆਸੀ ਧਿਰਾਂ, ਜਨਤਕ ਜਥੇਬੰਦੀਆਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਨਵਤਾ ਵਾਦੀ ਅਤੇ ਹੱਕੀ ਸੰਘਰਸ਼ ਦਾ ਹਿੱਸਾ ਬਣਨ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਸੂਬਾਈ ਆਗੂ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਕਿਹਾ ਕਿ ਤੇਜ਼ੀ ਨਾਲ ਗੰਧਲੀ ਹੋ ਰਹੀ ਹਵਾ ਅਤੇ ਪਾਣੀ ਕਾਰਨ ਇਹ ਖੇਤਰ ਭਿਅੰਕਰ ਬਿਮਾਰੀਆਂ ਦਾ ਹੱਬ ਬਣ ਚੁੱਕਾ ਹੈ। ਸਨਅਤੀ ਖੇਤਰ ਦੀਆਂ ਫੈਕਟਰੀਆਂ ਦਾ ਪ੍ਰਦੂਸ਼ਣ ਸਬੰਧੀ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਵਿੱਚ ਕੁਤਾਹੀ ਕਰਦੀਆਂ ਹਨ ਅਤੇ ਪ੍ਰਸ਼ਾਸਨ ਖਾਨਾ ਪੂਰਤੀ ਵਿੱਚ ਲੱਗਿਆ ਰਹਿੰਦਾ ਹੈ ਜਿਸ ਦਾ ਸਿੱਟਾ ਇਹ ਨਿਕਲ ਰਿਹਾ ਹੈ ਕਿ ਕੈਂਸਰ ਟੀ ਬੀ ਦਮਾ, ਕਾਲਾ ਪੀਲੀਆਂ , ਚਮੜੀ ਦੇ ਰੋਗ ਅਤੇ ਅੱਖਾਂ ਦੀਆਂ ਬਿਮਾਰੀਆਂ ਤੇਜੀ ਨਾਲ ਵਧ ਰਹੀਆਂ ਹਨ। ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਲਈ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਜੁਲਾਈ ਮਹੀਨੇ ਦੇ ਦੂਸਰੇ ਹਫਤੇ ਵਿੱਚ ਸਮੁੱਚੇ ਇਲਾਕੇ ਦੇ ਲੋਕਾਂ ਦੀ ਮਹਾ ਪੰਚਾਇਤ ਬੁਲਾਈ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਹੱਕੀ ਅਤੇ ਮਾਨਵਤਾਵਾਦੀ ਅੰਦੋਲਨ ਨੂੰ ਹੋਰ ਵਿਸ਼ਾਲ ਬਣਾਇਆ ਜਾਵੇ। ਉਨਾਂ ਆਸ ਪ੍ਰਗਟ ਕੀਤੀ ਕਿ ਸਾਡਾ ਅੰਦੋਲਨ ਹਰ ਹਾਲ ਵਿੱਚ ਸਫਲ ਹੋਵੇਗਾ ਅਤੇ ਲੋਕਾਂ ਨੂੰ ਸਾਫ ਪਾਣੀ, ਸ਼ੁੱਧ ਹਵਾ ਅਤੇ ਇਹਨਾਂ ਫੈਕਟਰੀਆਂ ਵਿੱਚ ਪੀੜਿਤ ਪਿੰਡਾਂ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਰੋਜਗਾਰ ਮਿਲਣਾ ਸ਼ੁਰੂ ਹੋ ਜਾਵੇਗਾ।ਸਰਵ ਸਮਤੀ ਨਾਲ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਿੰਡ ਟੌਂਸਾ ਵਿਚ ਕਾਮਨ ਲੈਂਡ ਤੇ ਹੋ ਰਹੇ ਨਜਾਇਜ ਕਬਜਿਆਂ ਨੂੰ ਤੁਰੰਤ ਰੋਕਿਆ ਜਾਵੇ। ਇਸ ਮੌਕੇ ਸਾਥੀ ਮਨੋਹਰ ਲਾਲ, ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ, ਮਦਨ ਲਾਲ ਮੀਲੂ, ਮੋਹਨ ਸਿੰਘ ਪ੍ਰਧਾਨ, ਰੋਕੀ ਸਾਬਕਾ ਪੰਚ,ਪਾਵਨ ਕੁਮਾਰ, ਜਗਦੀਸ਼ ਰਾਏ, ਕਰਤਾਰ ਸਿੰਘ ਪੰਚ ਤੇ ਮੋਹਨ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




