ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਕ੍ਰਿਸ਼ਨਾ ਘਾਟੀ ਨੇੜੇ ਗੋਲੀਬਾਰੀ ਦੀ ਖਬਰ ਹੈ। ਜਾਣਕਾਰੀ ਮੁਤਾਬਕ LOC ਨੇੜੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਭਾਰਤੀ ਫੌਜ ਨੇ 7 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ।
ਘੁਸਪੈਠੀਆਂ ਦਾ ਮਕਸਦ ਭਾਰਤੀ ਚੌਕੀ ਨੂੰ ਨਿਸ਼ਾਨਾ ਬਣਾਉਣਾ ਸੀ। ਭਾਰਤੀ ਫੌਜ ਦੇ ਜਵਾਨਾਂ ਨੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (BAT) ‘ਤੇ ਹਮਲਾ ਕੀਤਾ। ਇਨ੍ਹਾਂ ਵਿੱਚ ਪਾਕਿਸਤਾਨੀ ਫੌਜ ਦੇ 3 ਜਵਾਨ ਵੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਘਟਨਾ 4 ਫਰਵਰੀ ਦੀ ਰਾਤ ਨੂੰ ਪੁੰਛ ਜ਼ਿਲੇ ‘ਚ ਕ੍ਰਿਸ਼ਨਾ ਘਾਟੀ ਨੇੜੇ ਵਾਪਰੀ, ਜਦੋਂ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly