ਜੰਮੂ-ਕਸ਼ੀਮਰ ’ਚ ਘੁਸਪੈਠ ਨਾਕਾਮ: ਪਾਕਿਸਤਾਨੀ ਅਤਿਵਾਦੀ ਮਾਰਿਆ

ਜੰਮੂ (ਸਮਾਜ ਵੀਕਲੀ) : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਨਾਕਾਮ ਕਰਦੇ ਹੋਏ ਫੌਜ ਨੇ ਪਾਕਿਸਤਾਨੀ ਅਤਿਵਾਦੀ ਨੂੰ ਮਾਰ ਦਿੱਤਾ। ਰੱਖਿਆ ਬੁਲਾਰੇ ਨੇ  ਦੱਸਿਆ ਕਿ ਫੌਜ ਦੇ ਚੌਕਸ ਜਵਾਨਾਂ ਨੇ ਵੀਰਵਾਰ ਦੇਰ ਰਾਤ ਭਿੰਬਰ ਗਲੀ ਦੇ ਸਰਹੱਦੀ ਖੇਤਰ ‘ਚ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਦਾ ਪਤਾ ਲੱਗਿਆ। ਉਨ੍ਹਾਂ ਨੇ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਅਤੇ ਪਾਕਿਸਤਾਨੀ ਅਤਿਵਾਦੀ ਨੂੰ ਮਾਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਅਤਿਵਾਦੀ ਦੀ ਲਾਸ਼ ਦੇ ਨਾਲ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀਆਂ ਪਹਿਲੀ ਪਾਰੀ ’ਚ 345 ਦੌੜਾਂ: ਅਈਅਰ ਨੇ ਸੈਂਕੜਾ ਮਾਰਿਆ
Next articleਮੁੰਬਈ ਦਾ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਥਾਣੇ ’ਚ ਪੇਸ਼ ਹੋਇਆ