ਨਵੀਂ ਦਿੱਲੀ — ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਤੋਂ ਠੀਕ ਪਹਿਲਾਂ ਮਹਿੰਗਾਈ ਦਾ ਝਟਕਾ ਲੱਗਾ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਕਤੂਬਰ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਨਵੀਆਂ ਦਰਾਂ ਵੀ ਅੱਜ ਤੋਂ ਲਾਗੂ ਹੋ ਗਈਆਂ ਹਨ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 48.5 ਰੁਪਏ ਦਾ ਵਾਧਾ ਕੀਤਾ ਹੈ। ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 19 ਕਿਲੋ ਦੇ ਸਿਲੰਡਰ ਦੀ ਕੀਮਤ 1,740 ਰੁਪਏ ਹੈ। ਇਸ ਦੇ ਨਾਲ ਹੀ ਵਪਾਰਕ ਐਲਪੀਜੀ ਸਿਲੰਡਰ ਕੋਲਕਾਤਾ ਵਿੱਚ 1,850 ਰੁਪਏ, ਮੁੰਬਈ ਵਿੱਚ 1,692 ਰੁਪਏ ਅਤੇ ਚੇਨਈ ਵਿੱਚ 1,903 ਰੁਪਏ ਵਿੱਚ ਮਿਲੇਗਾ। ਤੇਲ ਕੰਪਨੀਆਂ ਨੇ ਅਗਸਤ ਵਿੱਚ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਸੀ। ਉਦੋਂ ਇਹ ਮਹਿਜ਼ 6.5 ਰੁਪਏ ਪ੍ਰਤੀ ਸਿਲੰਡਰ ਸੀ। ਰਾਹਤ ਦੀ ਗੱਲ ਇਹ ਹੈ ਕਿ ਸਿਰਫ਼ ਕਮਰਸ਼ੀਅਲ ਸਿਲੰਡਰ ਹੀ ਮਹਿੰਗਾ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਤੁਹਾਡੀ ਰਸੋਈ ‘ਚ ਖਾਣਾ ਬਣਾਉਣਾ ਫਿਲਹਾਲ ਮਹਿੰਗਾ ਨਹੀਂ ਹੋਵੇਗਾ। ਪਰ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਧਣ ਕਾਰਨ ਬਾਹਰ ਖਾਣਾ ਥੋੜਾ ਮਹਿੰਗਾ ਹੋ ਸਕਦਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਹਵਾਈ ਈਂਧਨ ਦੀਆਂ ਕੀਮਤਾਂ ਘਟਾ ਕੇ ਹਵਾਬਾਜ਼ੀ ਕੰਪਨੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਏਟੀਐਫ (ਏਵੀਏਸ਼ਨ ਟਰਬਾਈਨ ਫਿਊਲ) ਦੀਆਂ ਕੀਮਤਾਂ ਵਿੱਚ 5,883 ਰੁਪਏ ਪ੍ਰਤੀ ਕਿਲੋਲੀਟਰ (1000 ਲੀਟਰ) ਦੀ ਕਟੌਤੀ ਕੀਤੀ ਹੈ। ਇਹ ਬਦਲਾਅ ਵੀ ਅੱਜ ਤੋਂ ਲਾਗੂ ਹੋ ਗਿਆ ਹੈ। ਪਿਛਲੇ ਮਹੀਨੇ ਵੀ ATF ਦੀਆਂ ਕੀਮਤਾਂ 4,495.48 ਰੁਪਏ ਪ੍ਰਤੀ ਕਿਲੋਲੀਟਰ ਘਟਾਈਆਂ ਗਈਆਂ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਏਅਰਲਾਈਨਜ਼ ਹਵਾਈ ਕਿਰਾਏ ਘਟਾ ਕੇ ਯਾਤਰੀਆਂ ਨੂੰ ਇਹ ਫਾਇਦਾ ਪਹੁੰਚਾਉਂਦੀਆਂ ਹਨ ਜਾਂ ਨਹੀਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly