ਨਵੀਂ ਦਿੱਲੀ (ਸਮਾਜ ਵੀਕਲੀ): ਦੀਵਾਲੀ ਦੇ ਜਸ਼ਨਾਂ ਦੌਰਾਨ ਵੀ ਵੱਧ ਰਹੀ ਮਹਿੰਗਾਈ ਦੇ ਮੁੱਦੇ ’ਤੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਰਕਾਰ ਦੀ ਆਲੋਚਨਾ ਕੀਤੀ। ਕਾਂਗਰਸ ਆਗੂ ਨੇ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੋਦੀ ਸਰਕਾਰ ਲੋਕਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਏ। ਰਾਹੁਲ ਨੇ ਟਵੀਟ ਕੀਤਾ ‘ਇਹ ਦੀਵਾਲੀ ਹੈ। ਕੀਮਤਾਂ ਸਿਖ਼ਰਾਂ ਉਤੇ ਹਨ। ਇਹ ਵਿਅੰਗ ਕਰਨ ਲਈ ਨਹੀਂ ਹੈ। ਮੈਂ ਕਾਮਨਾ ਕਰਦਾ ਹਾਂ ਕਿ ਮੋਦੀ ਸਰਕਾਰ ਦਾ ਦਿਲ ਲੋਕਾਂ ਲਈ ਪਿਘਲੇ।’ ਜ਼ਿਕਰਯੋਗ ਹੈ ਕਿ ਕਾਂਗਰਸ ਕਈ ਦਿਨਾਂ ਤੋਂ ਮਹਿੰਗਾਈ ਦੇ ਮੁੱਦੇ ਉਤੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly