ਰਾਜਾ ਵੜਿੰਗ ਵੱਲੋਂ ਕੇਜਰੀਵਾਲ ਨਾਲ ਗੈਰ-ਰਸਮੀ ਮੁਲਾਕਾਤ

ਅੰਮ੍ਰਿਤਸਰ (ਸਮਾਜ ਵੀਕਲੀ):  ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇਕ ਗ਼ੈਰ-ਰਸਮੀ ਮੁਲਾਕਾਤ ਕਰ ਕੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਚੱਲਣ ਦੇਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਰੂਟ ’ਤੇ ਬਾਦਲ ਪਰਿਵਾਰ ਦੀਆਂ ਕੁਝ ਬਸਾਂ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਹਨ ਜਿਨ੍ਹਾਂ ਨੂੰ ਰੋਕਿਆ ਜਾਵੇ। ਇਸ ਮਾਮਲੇ ਵਿੱਚ ਸ੍ਰੀ ਕੇਜਰੀਵਾਲ ਨੇ ਭਰੋਸਾ ਦਿੱਤਾ ਕਿ ਇਸ ਰੂਟ ’ਤੇ ਪੰਜਾਬ ਅਤੇ ਦਿੱਲੀ ਰੋਡਵੇਜ਼ ਦੀਆਂ ਬੱਸਾਂ ਚਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਸ੍ਰੀ ਕੇਜਰੀਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਆਖਿਆ ਕਿ ਉਹ ਦਿੱਲੀ ਆਉਣ ਤਾਂ ਉਹ ਇਕੱਠੇ ਜਾ ਕੇ ਹਵਾਈ ਅੱਡੇ ’ਤੇ ਇਸ ਸਬੰਧੀ ਜਾਂਚ ਕਰਨਗੇ। ਉਨ੍ਹਾਂ ਕੈਬਨਿਟ ਮੰਤਰੀ ਨੂੰ ਪਰਿਵਾਰ ਸਮੇਤ ਆਪਣੇ ਘਰ ਆਉਣ ਦਾ ਸੱਦਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਸ੍ਰੀ ਕੇਜਰੀਵਾਲ ਦੋ ਦਿਨਾ ਦੌਰੇ ’ਤੇ ਪੰਜਾਬ ਆਏ ਹੋਏ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਛੀਵਾੜਾ
Next articleਨਾ ਚੋਣਾਂ ’ਚ ਹਿੱਸਾ ਲਵਾਂਗੇ ਤੇ ਨਾ ਹੀ ਕਿਸੇ ਪਾਰਟੀ ਦੀ ਹਮਾਇਤ ਕਰਾਂਗੇ: ਉਗਰਾਹਾਂ