ਕਪੂਰਥਲਾ, 28 ਜੁਲਾਈ(ਕੌੜਾ)- ਕੇਂਦਰੀ ਵਿਦਿਆਲਾ ਕਪੂਰਥਲਾ ਛਾਉਣੀ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਵਲੋਂ ਰਾਸ਼ਟਰੀ ਸਿੱਖਿਆ ਨੀਤੀ ਦੇ 3 ਸਾਲ ਪੂਰੇ ਹੋਣ ’ਤੇ ਇਸ਼ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 2020 ਵਿਚ ਇਹ ਨੀਤੀ ਲਾਗੂ ਕੀਤੀ ਗਈ ਸੀ ਜਿਸਦਾ ਮੁੱਖ ਮਕਸਦ ਸਮੇਂ ਦੀਆਂ ਲੋੜਾਂ ਮੁਤਾਬਿਕ ਤਕਨੀਕੀ ਦੀ ਪੜ੍ਹਾਈ ਵਿਚ ਵਰਤੋਂ, ਪੜ੍ਹਨ ਦੀ ਬਜਾਏ ਸਿੱਖਣ ਵੱਲ ਵਧੇਰੇ ਧਿਆਨ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸ਼ਖਸ਼ੀਅਤ ਵਿਕਾਸ ਵੱਲ ਵਧੇਰੇ ਤਵੱਜ਼ੋਂ ਦੇਣਾ ਸੀ, ਜਿਸ ਕਰਕੇ ਇਸ਼ ਨੀਤੀ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਨੀਤੀ ਤਹਿਤ ਵੱਖ-ਵੱਖ ਕਾਰਜਸ਼ਾਲਾਵਾਂ ਵੀ ਲਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀ ਵਿਸ਼ਿਆਂ ਨੂੰ ਚੰਗੀ ਤਰ੍ਹਾਂ ਸਮਝਕੇ ਪ੍ਰੈਕਟੀਕਲ ਤੌਰ ’ਤੇ ਉਸਨੂੰ ਅਮਲੀ ਰੂਪ ਵਿਚ ਲਾਗੂ ਵੀ ਕਰ ਸਕਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly