ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਵਿਖੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਦੀ ਇੱਕ ਦਿਨਾਂ ਵਰਕਸ਼ਾਪ ਆਯੋਜਿਤ ਸਿੱਖਣ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦਿੱਤੀ ਗਈ ਜਾਣਕਾਰੀ 

ਸਿਖਲਾਈ ਵਰਕਸ਼ਾਪ ਵਿੱਚ ਬਤੌਰ ਰਿਸੋਰਸ ਪਰਸਨ ਕੁਲਦੀਪ ਸਿੰਘ ਬਰਾੜ, ਜਸਵਿੰਦਰ ਪਾਲ ਸ਼ਰਮਾ, ਜਗਤਾਰ ਮੋਂਗਾ ਨੇ ਕੰਮ ਕੀਤਾ।
 ਸ੍ਰੀ ਮੁਕਤਸਰ ਸਾਹਿਬ 16 ਜਨਵਰੀ 2024 (ਜਸਵਿੰਦਰ ਪਾਲ ਸ਼ਰਮਾ ) ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਰਾਜੀਵ ਛਾਬੜਾ ਦੀ ਯੋਗ ਰਹਿਨੁਮਾਈ ਅਤੇ ਡੀ. ਐਮ ਕੋਆਰਡੀਨੇਟਰ ਗੁਰਮੇਲ ਸਿੰਘ ਸਾਗੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਬਲਾਕ ਦੇ ਸਰਕਾਰੀ ਸਕੂਲਾਂ ਦੇ ਸਮਾਜਿਕ ਸਿੱਖਿਆ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਕੀਤਾ ਗਿਆ।
 ਸਿਖਲਾਈ ਵਰਕਸ਼ਾਪ ਦੌਰਾਨ ਕੁਲਦੀਪ ਸਿੰਘ ਬਰਾੜ, ਜਸਵਿੰਦਰ ਪਾਲ ਸ਼ਰਮਾ, ਜਗਤਾਰ ਮੋਂਗਾ ਵੱਲੋਂ ਅਧਿਆਪਕਾਂ ਨੂੰ ਬੁਨਿਆਦੀ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਮਰੱਥ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਅਤੇ ਮਿਸ਼ਨ ਸ਼ਤ ਪ੍ਰਤਿਸ਼ਤ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous article“ਰੋਸਾ”
Next articleਕਿੱਧਰ ਨੂੰ ਸਮਾਜ ਜਾ ਰਿਹਾ ਹੈ?