ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ‘ਨਵੀਨਤਾ ਅਤੇ ਸਟਾਰਟ ਅਪ ਈਕੋ ਸਿਸਟਮ ਸਮਰਥਕ’ ਵਿਸ਼ੇ ’ਤੇ ਲੈਕਚਰਰy ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਦੇ ਤੌਰ ’ਤੇ ਡਾ. ਗੁਰਪ੍ਰੀਤ ਕੌਰ ਮੁਖੀ ਅੰਗਰੇਜ਼ੀ ਵਿਭਾਗ ਤੇ ਪ੍ਰਧਾਨ ਆਈ.ਆਈ.ਸੀ. ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਨੇ ਸ਼ਿਰਕਤ ਕੀਤੀ। ਸਮਾਗਮ ਦੀ ਆਰੰਭਤਾ ’ਤੇ ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਮੁੱਖ ਬੁਲਾਰੇ ਡਾ. ਗੁਰਪ੍ਰੀਤ ਕੌਰ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। ਮੁੱਖ ਬੁਲਾਰੇ ਡਾ. ਗੁਰਪ੍ਰੀਤ ਕੌਰ ਨੇ ਆਪਣੇ ਲੈਕਚਰ ’ਚ ਜਿਥੇ ਵਿਦਿਆਰਥੀਆਂ ਨੂੰ ਖੋਜ ਵਿਚ ਨਵੀਨਤਾ, ਖੋਜ ਦੇ ਖੇਤਰ ਅਤੇ ਖੋਜ ਦੀਆਂ ਵਿਭਿੰਨ ਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਉਥੇ ਖੋਜ ਦੇ ਵੱਖ-ਵੱਖ ਖੇਤਰਾਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਸਮਾਧਾਨ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅਖੀਰ ਵਿਚ ਆਈ.ਕਿਯੂ.ਏ.ਸੀ. ਦੇ ਕੋਆਰਡੀਨੇਟਰ ਡਾ. ਕੁਲਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਵਿਸ਼ਿਆਂ ਬਾਰੇ ਜਾਣਕਾਰੀ ਵਿਦਿਆਰਥੀਆਂ ਦੇ ਭਵਿੱਖ ਵਿਚ ਕੰਮ ਆਉਣ ਵਾਲੀ ਹੈ ਜੋ ਕਿ ਬਹੁਤ ਹੀ ਲਾਹੇਵੰਦ ਹੈ। ਇਸ ਮੌਕੇ ਸਟੇਜ ਸੰਚਾਲਨ ਪ੍ਰੋ. ਨਵਦੀਪ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਵਾਈਸ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ, ਪ੍ਰੋ. ਜਤਿੰਦਰ ਕੌਰ, ਡਾ. ਅਜੇ ਦੱਤਾ, ਪ੍ਰੋ. ਦੀਪਿਕਾ ਅਤੇ ਡਾ. ਪ੍ਰੀਤਇੰਦਰ ਸਿੰਘ ਤੇ ਹੋਰ ਮੈਂਬਰ ਸ਼ਾਮਿਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly