ਕਾਨੂੰਨਾਂ ਵਿੱਚ ਸੋਧ ਜਾਂ ਸਰਕਾਰ ਵੱਲੋਂ ਨਵੇਂ ਕਾਨੂੰਨ ਲਿਆਉਣ ਦਾ ਮਤਲਬ ਲੋਕਾਂ ਦੀ ਹੱਕਾਂ ਲਈ ਉੱਠ ਰਹੀ ਆਵਾਜ਼ ਲਬਾਉਣੀ- ਐਡਵੋਕੇਟ ਅਮਨਦੀਪ ਕੌਰ।
ਝੰਡੇ ਦੇ ਗੀਤ, ਕੋਰੀਓਗ੍ਰਾਫੀ ਅਤੇ ਨਾਟਕਾਂ ਦੀ ਸ਼ਾਨਦਾਰ ਪੇਸ਼ਕਾਰੀ


ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਸਕੱਤਰ ਚੰਦਰ ਭਾਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਆਰ.ਸੀ.ਐਫ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਇਨਕਲਾਬੀ ਨਾਟਕ ਮੇਲੇ ਵਿੱਚ ਸ਼ਾਮਲ ਕਰਮਚਾਰੀ, ਉਨ੍ਹਾਂ ਦੇ ਪਰਿਵਾਰਾਂ ਅਤੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਨ
ਅਤੇ ਉਨ੍ਹਾਂ ਦੇ ਸਾਥੀਆਂ ਨੂੰ ਯਾਦ ਕਰਦਿਆਂ ਉਨਾਂ ਦੀ ਵਿਚਾਰਧਾਰਾ ‘ਤੇ ਚੱਲਦਿਆਂ ਇੱਕ ਚੰਗੇ ਸਮਾਜ ਦੀ ਉਸਾਰੀ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਅਹਿਦ ਲਿਆ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵਕੀਲ ਅਤੇ ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਮੈਂਬਰ ਅਮਨਦੀਪ ਕੌਰ ਮੁੱਖ ਬੁਲਾਰੇ ਵਜੋਂ ਪੁੱਜੇ ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਮਜ਼ਦੂਰ, ਆਮ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਕਾਰਨ ਦੇਸ਼ ਤਬਾਹੀ ਦੇ ਕੰਢੇ ਖੜ੍ਹਾ ਹੈ। ਇਹਨਾਂ ਹਾਲਾਤਾਂ ਦਾ ਸਾਮ੍ਹਣਾ ਕਰਨ ਦਾ ਇੱਕੋ-ਇੱਕ ਤਰੀਕਾ ਹੈ ਸਾਂਝੇ ਸੰਘਰਸ਼, ਇਸ ਦੇ ਨਾਲ ਹੀ ਸਾਨੂੰ ਆਪਣੇ ਸ਼ਹੀਦਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਕਿ ਕਿਵੇਂ ਉਨ੍ਹਾਂ ਨੇ ਹਾਕਮਾਂ ਦੇ ਜ਼ੁਲਮ ਅੱਗੇ ਨਾ ਝੁਕਦੇ ਹੋਏ ਆਪਣਾ ਸੰਪੂਰਨ ਜੀਵਨ ਦੇਸ਼ ਤੇ ਸਮਰਪਿਤ ਕਰ ਦਿੱਤਾ, ਨੌਜਵਾਨ ਕ੍ਰਾਂਤੀਕਾਰੀਆਂ ਨੇ ਇਨਕਲਾਬ ਦਾ ਝੰਡਾ ਬੁਲੰਦ ਕੀਤਾ ਅਤੇ ਦੇਸ਼ ਦੇ ਨਾਗਰਿਕਾਂ ‘ਤੇ ਜ਼ੁਲਮ ਕਰਨ ਵਾਲੇ ਕਾਨੂੰਨਾਂ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ ਸੁਰੱਖਿਆ ਦੇ ਨਾਂ ‘ਤੇ ਕਿਸੇ ਵੀ ਸਰਕਾਰ ਵੱਲੋਂ ਕਾਨੂੰਨਾਂ ਵਿਚ ਸੋਧ ਜਾਂ ਨਵੇਂ ਕਾਨੂੰਨ ਲਿਆਉਣ ਦਾ ਮਤਲਬ ਹੈ ਕਿ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਦਬਾਉਣ, ਟਾਟਾ ਮੀਸ਼ਾ, ਅੱਤਵਾਦ ਰੋਕੂ ਕਾਨੂੰਨ , ਆਰਮਡ ਫੋਰਸਿਜ਼ ਸਪੈਸ਼ਲ ਪਾਵਰ ਐਕਟ (AFSPA), UAPA ਆਦਿ ਵਰਗੇ ਜ਼ਿਆਦਾਤਰ ਕਾਨੂੰਨਾਂ ਨੇ ਪੁਲਿਸ ਏਜੰਸੀਆਂ ਨੂੰ ਅਣਗਿਣਤ ਖੁੱਲ੍ਹੀਆਂ ਸ਼ਕਤੀਆਂ ਦਿੱਤੀਆਂ ਜਿਸ ਕਾਰਨ ਕਿਰਤੀ ਲੋਕਾਂ ਦੀ ਆਵਾਜ਼ ਦਾ ਗਲਾ ਘੁੱਟਿਆ ਗਿਆ ਅਤੇ ਦੇਸੀ ਅਤੇ ਵਿਦੇਸਸ਼ੀ ਸਰਮਾਏਦਾਰਾਂ ਦੇ ਹੱਥ ਹੋਰ ਮਜਬੂਤ ਕਰ ਦਿੱਤੇ, ਨਤੀਜਨ ਵਿਰੋਧ ਦੀ ਆਵਾਜ਼ ਦਬਾਉਣ ਲਈ ਅਣਗਿਣਤ ਤਸ਼ੱਦਦ ਕੀਤੇ ਜਾ ਰਹੇ ਹਨ।
ਇੰਕਲਾਬੀ ਨਾਟਕ ਮੇਲੇ ਵਿੱਚ ਸਰਜਨ ਆਰਟ ਗਰੁੱਪ ਰਾਏਕੋਟ ਵੱਲੋਂ ਡਾ: ਸੋਮਪਾਲ ਹੀਰਾ ਦੀ ਨਿਰਦੇਸ਼ਨਾ ਹੇਠ ਬਹੁਤ ਹੀ ਪ੍ਰਭਾਵਸ਼ਾਲੀ ਨਾਟਕ ‘ਮਿੱਟੀ ਦੇ ਜਾਏ’ ਪੇਸ਼ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੀ ਸੱਭਿਆਚਾਰਕ ਟੀਮ ਨੇ ਆਜ਼ਾਦ ਹਿੰਦ ਫ਼ੌਜ ਨੂੰ ਸਮਰਪਿਤ ‘ਝੰਡੇ ਦਾ ਗੀਤ’ ਗੁਰਜਿੰਦਰ ਸਿੰਘ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ, ਇਸ ਤੋਂ ਇਲਾਵਾ ਸਾਕੇਤ ਕੁਮਾਰ ਯਾਦਵ ਦੀ ਟੀਮ ਵੱਲੋਂ ‘ਮਹਿੰਗਾਈ ਦੀ ਮਾਰ’ ‘ਤੇ ਕੋਰੀਓਗ੍ਰਾਫੀ, ‘ਭਗਤ ਸਿੰਘ ਕੋ ਫਾਂਸੀ’ ਅਤੇ ‘ਏਕ ਸੀ ਕਾਨ, ਏਕ ਸੀ ਚਿੜੀ’ ਦੀ ਕੋਰੀਓਗ੍ਰਾਫ਼ੀ ਦੀਪਕ ਨਾਹਰ ਤੇ ਅਨਿਲ ਕੁਮਾਰ ਦੀ ਟੀਮ ਵੱਲੋਂ ਪੇਸ਼ ਕੀਤੀ ਗਈ। ਇਨਕਲਾਬੀ ਨਾਟਕ ਮੇਲੇ ਵਿੱਚ ਸ਼ਿਰਕਤ ਕਰਨ ਆਏ ਸਮੂਹ ਦਰਸ਼ਕਾਂ ਨੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਯਾਦ ਕੀਤਾ।
ਮੰਚ ਦੇ ਪ੍ਰਧਾਨ ਧਰਮਪਾਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਇਹ 18ਵਾਂ ਇਨਕਲਾਬੀ ਨਾਟਕ ਮੇਲਾ ਸਮੂਹ ਦਰਸ਼ਕਾਂ ਦੇ ਸਹਿਯੋਗ ਨਾਲ ਇੱਕ ਵਿਲੱਖਣ ਛਾਪ ਛੱਡਦਾ ਹੋਇਆ ਸਮਾਪਤ ਹੋ ਰਿਹਾ ਹੈ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਇਸੇ ਵਿਚਾਰ ਨੂੰ ਅੱਗੇ ਲੈ ਕੇ ਜਾਣ ਦੇ ਲਈ ਲਗਾਤਾਰ ਕੰਮ ਕਰਦਾ ਰਹੇਗਾ ਤੇ ਸਿਹਤਮੰਦ ਸਮਾਜ ਦੀ ਉਸਾਰੀ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ।
ਇਸ ਕ੍ਰਾਂਤੀਕਾਰੀ ਨਾਟਕ ਮੇਲੇ ਨੂੰ ਸਫਲ ਬਣਾਉਣ ਲਈ ਆਰ.ਸੀ.ਐਫ ਇਮਪਲਾਈਜ ਯੂਨੀਅਨ, ਆਈ.ਆਰ.ਟੀ.ਐਸ.ਏ., ਐਸ.ਸੀ.-ਐਸ.ਟੀ., ਡਾ. ਭੀਮ ਰਾਓ ਅੰਬੇਡਕਰ ਸੁਸਾਇਟੀ, ਓ.ਬੀ.ਸੀ. ਐਸੋਸੀਏਸ਼ਨ, ਸ਼੍ਰੀ ਗੁਰੂ ਰਵਿਦਾਸ ਸੇਵਕ ਸਭਾ, ਯੂ.ਆਰ.ਈ.ਏ ਆਦਿ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਰੇਡਿਕਾ ਦੀਆਂ ਸਾਰੀਆਂ ਯੂਨੀਅਨਾਂ/ਐਸੋਸੀਏਸ਼ਨਾਂ ਨੇ ਪੂਰਾ ਸਹਿਯੋਗ ਦਿੱਤਾ। ਇਸ ਪ੍ਰੋਗਰਾਮ ਵਿੱਚ ਜਸਪਾਲ ਸਿੰਘ ਸੈਖੋ, ਗੁਰਵਿੰਦਰ ਸਿੰਘ, ਵਿਨੋਦ ਕੁਮਾਰ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਸ਼ਰਨ ਗੋਰਾ, ਸਾਕੇਤ ਯਾਦਵ, ਸਮਰੇਸ਼ ਕੁਮਾਰ, ਸੰਦੀਪ ਕੁਮਾਰ, ਸੰਜੇ ਕੁਮਾਰ, ਸਨੋਜ ਕੁਮਾਰ, ਅਸ਼ਵਨੀ ਕੁਮਾਰ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਭਾਸ਼ ਕੁਮਾਰ, ਸੀਤਾਰਾਮ, ਓਮਪ੍ਰਕਾਸ਼, ਰਾਜਿੰਦਰ ਕੁਮਾਰ, ਮਦਨ ਲਾਲ, ਪੰਕਜ, ਸੁਭਾਸ਼, ਸੰਜੀਵ ਕੁਮਾਰ, ਅਰਵਿੰਦ ਕੁਮਾਰ ਸ਼ਾਹ ਸਮੇਤ ਔਰਤਾਂ ਅਤੇ ਬੱਚਿਆਂ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly