HOME ਇੰਸਪੈਕਟਰ ਰਾਜ ਪਰਵਿੰਦਰ ਕੌਰ ਨੇ ਸੰਭਾਲੀ ਸਿਟੀ ਬਲਾਚੌਰ ਦੇ ਨਵੇਂ ਐਸ.ਐਚ.ਓ. ਵਜੋਂ...

ਇੰਸਪੈਕਟਰ ਰਾਜ ਪਰਵਿੰਦਰ ਕੌਰ ਨੇ ਸੰਭਾਲੀ ਸਿਟੀ ਬਲਾਚੌਰ ਦੇ ਨਵੇਂ ਐਸ.ਐਚ.ਓ. ਵਜੋਂ ਕਮਾਨ

3
ਇੰਸਪੈਕਟਰ ਰਾਜ ਪਰਵਿੰਦਰ ਕੌਰ

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ : ਐਸ.ਐਚ.ਓ. ਰਾਜ ਪਰਵਿੰਦਰ ਕੌਰ

ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ): ਇਲਾਕੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਪੁਲਿਸ ਵਿਭਾਗ ਵੱਲੋਂ ਇੱਕ ਅਹਿਮ ਫੇਰਬਦਲ ਕੀਤਾ ਗਿਆ ਹੈ। ਇਸ ਵੱਡੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਪੋਜੇਵਾਲ ਥਾਣੇ ਦੇ ਐਸ.ਐਚ.ਓ. ਵਜੋਂ ਲੰਮਾ ਸਮਾਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸੀਨੀਅਰ ਇੰਸਪੈਕਟਰ ਰਾਜ ਪਰਵਿੰਦਰ ਕੌਰ ਨੂੰ ਹੁਣ ਤਬਦੀਲ ਕਰਕੇ ਐਸ.ਐਚ.ਓ. ਸਿਟੀ ਬਲਾਚੌਰ ਨਿਯੁਕਤ ਕੀਤਾ ਗਿਆ ਹੈ। ਪੁਲਿਸ ਵਿਭਾਗ ਦੇ ਇਸ ਫੈਸਲੇ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਲੋਕਾਂ ਨੇ ਉਮੀਦ ਜਤਾਈ ਹੈ ਕਿ ਨਵੇਂ ਅਧਿਕਾਰੀ ਪਹਿਲਾਂ ਵਾਂਗ ਹੀ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਸਖ਼ਤੀ ਨਾਲ ਜਾਰੀ ਰੱਖਣਗੇ ਤਾਂ ਜੋ ਇਲਾਕੇ ਵਿੱਚ ਅਮਨ-ਸ਼ਾਂਤੀ ਬਣੀ ਰਹੇ। ਸਿਟੀ ਬਲਾਚੌਰ ਥਾਣੇ ਦੀ ਕਮਾਨ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਖ਼ਾਸ ਗੱਲਬਾਤ ਕਰਦਿਆਂ ਨਵ-ਨਿਯੁਕਤ ਐਸ.ਐਚ.ਓ. ਇੰਸਪੈਕਟਰ ਰਾਜ ਪਰਵਿੰਦਰ ਕੌਰ ਨੇ ਆਪਣੇ ਇਰਾਦੇ ਸਾਫ਼ ਕਰ ਦਿੱਤੇ ਹਨ। ਉਨ੍ਹਾਂ ਬਹੁਤ ਹੀ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਗੈਰ-ਕਾਨੂੰਨੀ ਧੰਦਿਆਂ ਵਿੱਚ ਲਿਪਤ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਆਪਣੀ ਤਰਜੀਹਾਂ ਸਾਂਝੀਆਂ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਮ ਜਨਤਾ ਦੀ ਸੇਵਾ ਅਤੇ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ ਅਤੇ ਥਾਣੇ ਵਿੱਚ ਆਉਣ ਵਾਲੇ ਹਰ ਇੱਕ ਨਾਗਰਿਕ ਤੇ ਇਲਾਕੇ ਦੇ ਮੋਹਤਬਰਾਂ ਨੂੰ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਤਾਂ ਜੋ ਪੁਲਿਸ ਅਤੇ ਜਨਤਾ ਦੇ ਆਪਸੀ ਤਾਲਮੇਲ ਨਾਲ ਇੱਕ ਸੁਰੱਖਿਅਤ ਮਾਹੌਲ ਸਿਰਜਿਆ ਜਾ ਸਕੇ। ਜਿਕਰਯੋਗ ਹੈ ਕਿ ਇੰਸਪੈਕਟਰ ਰਾਜ ਪਰਵਿੰਦਰ ਕੌਰ ਪਹਿਲਾਂ ਵੀ ਥਾਣਾ ਬਲਾਚੌਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਟੌਂਸਾ ਇਲਾਕੇ ਦੇ ਨਾਲ ਲੱਗਦੇ ਵੱਖ ਪਿੰਡਾਂ ਵਿੱਚ ਬਿਜਲੀ ਸਪਲਾਈ ਦੋ ਦਿਨਾਂ ਤੋਂ ਗੁੱਲ ਲੋਕ ਪਾਣੀ ਦੀ ਬੂੰਦ ਨੂੰ ਤਰਸੇ :ਬੀਬੀ ਸ਼ਸੀ ਰਾਣਾ
Next articleਹੁਣ ਚਾਰੇ ਪਾਸੇ ਚੱਲੇ ਗੱਲ ਚਰਨਜੀਤ ਚੰਨੀ, ਸਾਰਾ ਪੰਜਾਬ ਤੇਰੇ ਵੱਲ – ਜ਼ਮੀਨੀ ਪੱਧਰ ‘ਤੇ ਭਾਰੀ ਉਤਸ਼ਾਹ