ਸੁਖਵਿੰਦਰ ਸਿੰਘ ਸੌਂਦ ਦੀ ਪ੍ਰੇਰਨਾ ਸਦਕਾ ਪਿੰਡ ਦਬੂਲੀਆਂ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਕੈਪਸਨ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਂਦ ਦੀ ਪ੍ਰੇਰਨਾ ਸਦਕਾ ਪਿੰਡ ਦਬੂਲੀਆਂ ਤੋਂ ਕਾਂਗਰਸ ਵਿੱਚ ਘਰ ਵਾਪਸੀ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਨਵਤੇਜ ਸਿੰਘ ਚੀਮਾ

ਹਲਕੇ ਅੰਦਰ ਹੋਏ ਵਿਕਾਸ ਕਾਰਜਾਂ ਨਾਲ਼ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਵਧਿਆ – ਵਿਧਾਇਕ ਚੀਮਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਅੰਦਰ ਵੱਖ-ਵੱਖ ਵਰਗਾਂ ਲਈ ਕੀਤੇ ਜਾ ਲੋਕ ਭਲਾਈ ਦੇ ਕੰਮਾਂ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਹਲਕੇ ਅੰਦਰ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਂਦ ਦੀ ਪ੍ਰੇਰਨਾ ਸਦਕਾ ਅੱਜ ਪਿੰਡ ਦਬੂਲੀਆਂ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਮੁੜ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕੀਤੀ। ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਂਦ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲਖਵਿੰਦਰ ਸਿੰਘ ਸੋਨੂੰ ਠੇਕੇਦਾਰ, ਬਾਬਾ ਜਗੀਰ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ, ਸੰਤੋਖ ਸਿੰਘ, ਵਰਿੰਦਰ ਸਿੰਘ ਪੰਚ, ਸ਼ਿੰਦਰਪਾਲ ਸਿੰਘ, ਦਲਬੀਰ ਸਿੰਘ, ਸੁਖਵਿੰਦਰ ਕੌਰ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ ਮਾਨ, ਸੋਢੀ ਸਹੋਤਾ ਅਤੇ ਲਖਵਿੰਦਰ ਸਹੋਤਾ ਦਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਅਤੇ ਗਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ,ਖੇਤ ਮਜ਼ਦੂਰਾਂ ਦਾ ਹਰ ਤਰ੍ਹਾਂ ਦਾ ਕਰਜ਼ਾ,ਪੀਣ ਵਾਲੇ ਪਾਣੀ ਅਤੇ ਬਿਜਲੀ ਦੇ ਬਿੱਲ ਮੁਆਫ ਕਰਨਾ, ਸ਼ਗਨ ਸਕੀਮ ਵਿੱਚ ਵਾਧਾ, ਪੈਨਸ਼ਨ ਵਿੱਚ ਵਾਧਾ,ਕਿਸਾਨੀ ਕਰਜੇ, ਠੇਕੇਦਾਰੀ ਸਿਸਟਮ ਖਤਮ ਕਰਕੇ ਪੱਕੀਆਂ ਭਰਤੀਆਂ ਕਰਨ ਵਰਗੇ ਇਤਿਹਾਸਕ ਫੈਸਲੇ ਲਏ ਹਨ,ਜਿਸ ਨਾਲ ਪੰਜਾਬ ਦੇ ਲੋਕਾਂ ਵਿੱਚ ਨਵੀਂ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਬੇਰੁਜ਼ਗਾਰ, ਵਿਉਪਾਰੀਆਂ, ਉਦਯੋਗਪਤੀਆਂ ਅਤੇ ਹੋਰ ਵਰਗਾਂ ਦੀਆਂ ਵੀ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਸਦਕਾ ਲੋਕਾਂ ਵਿੱਚ ਕਾਂਗਰਸ ਸਰਕਾਰ ਪ੍ਰਤੀ ਵੱਡਾ ਵਿਸ਼ਵਾਸ ਪੈਦਾ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਆਪਣੇ ਆਪ ਨੂੰ ਲੋਕ ਸੇਵਕ ਦੱਸਣ ਵਾਲੇ ਆਪ ਆਗੂ ਦੇ ਪਿੰਡ ਦੇ ਵਸਨੀਕ ਹੀ ਉਸਦੀਆਂ ਨੀਤੀਆਂ ਤੋਂ ਤੰਗ ਆ ਕਿ ਅੱਜ ਕਾਂਗਰਸ ਨਾਲ਼ ਜੁੜ ਰਹੇ ਹਨ।ਉਸ ਆਗੂ ਦੀ ਅਸਲੀਅਤ ਅੱਜ ਹਲਕੇ ਦੇ ਲੋਕਾਂ ਸਾਹਮਣੇ ਆ ਚੁੱਕੀ ਹੈ।ਇਸ ਮੌਕੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਂਦ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਹਲਕੇ ਦਾ ਮਿਸਾਲੀ ਵਿਕਾਸ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਵੀ ਤੀਜ਼ੀ ਵਾਰ ਵਿਧਾਇਕ ਨਵਤੇਜ ਸਿੰਘ ਚੀਮਾ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।ਇਸ ਮੌਕੇ ਸਰਪੰਚ ਮਲਕੀਤ ਸਿੰਘ ਠੱਟਾ ਨਵਾਂ, ਸਰਪੰਚ ਬਲਜੀਤ ਸਿੰਘ ਦਬੂਲੀਆਂ, ਸੁਖਵਿੰਦਰ ਸਿੰਘ ਚੀਮਾ,ਪੰਚ ਨਛੱਤਰ ਸਿੰਘ ਸੱਤੂ,ਪੰਚ ਸਵਰਨ ਸਿੰਘ, ਸੋਨੂੰ ਖੋਜਾ ਆਦਿ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਡਡਵਿੰਡੀ ਵਿਖੇ 26 ਲੱਖ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦਾ ਨਿਰਮਾਣ ਸ਼ੁਰੂ
Next articleमहान सम्राट अशोक को समर्पित मिशनरी लेखक राजेश कैंथ भबियाना के द्वारा कावि संग्रह पर विचार चर्चा की गई