HOME ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਅਤੇ ਸਮਾਜ...

ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਅਤੇ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ- ਗੌਸਾਈਂ, ਮਠਾੜੂ  

1
ਫੋਟੋ: ਸਹੀਦ ਭਗਤ ਸਿੰਘ ਦੀ ਫੋਟੋ ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਅੰਮਿਤ ਗੌਸਾਈ, ਸਰੂਪ ਸਿੰਘ ਮਠਾੜੂ, ਪ੍ਰੀਤਮ ਸਿੰਘ ਮਣਕੂ ਤੇ ਹੋਰ
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਸਰੂਪ ਸਿੰਘ ਮਠਾੜੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੈਂਟਰਲ, ਮਿਲਰਗੰਜ ਵਿਖੇ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦਾਂ ਦੀਆਂ ਤਸਵੀਰਾਂ ‘ਤੇ ਫੁੱਲ ਮਾਲਾਵਾਂ ਪਾ ਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਲਕਾ ਸੈਂਟਰਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਮਿਤ ਗੌਸਾਈ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਕੇ ਨੌਜਵਾਨ ਪੀੜ੍ਹੀ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਅਤੇ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਸਰੂਪ ਸਿੰਘ ਮਠਾੜੂ, ਕਲੱਬ ਦੇ ਸਮੂਹ ਮੈਂਬਰਾਂ ਅਤੇ ਇਲਾਕਾ ਵਾਸੀਆਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਲਿਆ ਗਿਆ। ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਸਤਪਾਲ ਬਾਊ, ਦਵਿੰਦਰ ਸਿੰਘ ਸ਼ਾਨ, ਰਾਜੀਵ ਕੁਮਾਰ, ਦਲਵਿੰਦਰ ਸਿੰਘ, ਦਵਿੰਦਰ ਸਿੰਘ ਮਨੀ ਮਠਾੜੂ, ਹਰਪਾਲ ਸਿੰਘ ਰੂਬੀ, ਪ੍ਰੀਤਮ ਸਿੰਘ ਮਣਕੂ, ਰਣਜੀਤ ਸਿੰਘ ਬਾਂਸਲ, ਰਘਬੀਰ ਸਿੰਘ ਗਰਚਾ, ਰਵੀ ਸਿੰਘ ਖਾਲਸਾ, ਦਲਜੀਤ ਸਿੰਘ, ਰਜਿੰਦਰ ਸਿੰਘ ਰਿੰਕੂ, ਹਜੁਰਾ ਸਿੰਘ, ਮਨਜੀਤ ਸਿੰਘ ਸੈਂਸ, ਸਹਿਲ ਸੂਦ, ਰਾਜਦੀਪ ਸਿੰਘ ਵੀ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਬ ਭਾਰਤ ਨੌਜਵਾਨ ਸਭਾ ਵੱਲੋਂ 23 ਮਾਰਚ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਕੱਢਿਆ
Next articleਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਹਲਕਾ ਦੱਖਣੀ ਵਿਖੇ ਦੇਸ਼ ਭਗਤ ਯਾਦਗਾਰੀ ਸੋਸਾਇਟੀ ਪੰਜਾਬ ਵੱਲੋਂ ਸ਼ਰਧਾ ਸਤਿਕਾਰ ਨਾਲ ਬਾਵਾ ਦੀ ਸਰਪ੍ਰਸਤੀ ਹੇਠ ਸਿਮਰਨ ਪੈਲੇਸ ਵਿਖੇ ਮਨਾਇਆ ਗਿਆ