ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਖ ਵੱਖ ਖੇਤਰਾਂ ’ਚ ਜ਼ਮੀਨੀ ਪੱਧਰ ’ਤੇ ਅਸਾਧਾਰਨ ਕੰਮ ਕਰਨ ਵਾਲੇ ਲੋਕਾਂ ਨੂੰ ਪਦਮ ਪੁਰਸਕਾਰਾਂ ਲਈ ਨਾਮਜ਼ਦ ਕਰਨ। ਸ੍ਰੀ ਮੋਦੀ ਨੇ ਟਵੀਟ ਕੀਤਾ ਕਿ ਭਾਰਤ ਵਿੱਚ ਕਈ ਪ੍ਰਤਿਭਾਸ਼ੀਲ ਲੋਕ ਹਨ, ਜੋ ਜ਼ਮੀਨੀ ਪੱਧਰ ’ਤੇ ਅਸਾਧਾਰਨ ਕੰਮ ਕਰ ਰਹੇ ਹਨ, ਪਰ ਅਕਸਰ ਇਨ੍ਹਾਂ ਵਿੱਚੋਂ ਬਹੁਤੇ ਲੋਕਾਂ ਬਾਰੇ ਹੋਰਨਾਂ ਨੂੰ ਜਾਣਕਾਰੀ ਨਹੀਂ ਹੁੰਦੀ। ਸ੍ਰੀ ਮੋਦੀ ਨੇ ਟਵੀਟ ਵਿੱਚ ਵੈੱਬਸਾਈਟ http://padmaawards. gov.in ਦਾ ਲਿੰਕ ਸਾਂਝਾ ਕਰਦਿਆਂ ਕਿਹਾ ਕਿ ਨਾਮਜ਼ਦਗੀਆਂ 15 ਸਤੰਬਰ ਤੱਕ ਖੁੱਲ੍ਹੀਆਂ ਰਹਿਣਗੀਆਂ।
ਉਨ੍ਹਾਂ ਕਿਹਾ, ‘‘ਭਾਰਤ ਵਿੱਚ ਕਈ ਪ੍ਰਤਿਭਾਸ਼ਾਲੀ ਲੋਕ ਹਨ, ਜੋ ਕਿ ਜ਼ਮੀਨੀ ਪੱਧਰ ’ਤੇ ਅਸਾਧਾਰਨ ਕੰਮ ਕਰ ਰਹੇ ਹਨ। ਆਮ ਕਰਕੇ ਇਨ੍ਹਾਂ ਬਾਰੇ ਬਹੁਤ ਕੁਝ ਨਾ ਸੁਣਨ ਤੇ ਨਾ ਹੀ ਵੇਖਣ ਵਿੱਚ ਆਉਂਦਾ ਹੈ। ਕੀ ਤੁਸੀਂ ਅਜਿਹੇ ਪ੍ਰਤਿਭਾਸ਼ਾਲੀ ਲੋਕਾਂ ਨੂੰ ਜਾਣਦੇ ਹੋ? ਤੁਸੀਂ ਉਨ੍ਹਾਂ ਨੂੰ #ਲੋਕਾਂ ਦੇ ਪਦਮ ਪੁਰਸਕਾਰਾਂ ਲਈ ਨਾਮਜ਼ਦ ਕਰ ਸਕਦੇ ਹੋ।’’ ਪਦਮ ਪੁਰਸਕਾਰਾਂ- ਪਦਮ ਵਿਭੂਸ਼ਣ, ਪਦਮ ਭੂਸ਼ਣ ਤੇ ਪਦਮ ਸ੍ਰੀ ਦੇਸ਼ ਦੇ ਸਭ ਤੋਂ ਸਿਖਰਲੇ ਸਿਵਲੀਅਨ ਪੁਰਸਕਾਰ ਹਨ। ਪਿਛਲੇ ਕੁਝ ਸਾਲਾਂ ਵਿੱਚ ਮੋਦੀ ਸਰਕਾਰ ਨੇ ਕਈ ਅਜਿਹੀਆਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ ਹੈ, ਜਿਨ੍ਹਾਂ ਨੂੰ ਕੋਈ ਨਹੀਂ ਸੀ ਜਾਣਦਾ ਤੇ ਜਿਨ੍ਹਾਂ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਦਿਆਂ ਸਮਾਜ ਵਿੱਚ ਯੋਗਦਾਨ ਪਾਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly