ਵਿਸ਼ੇਸ਼ ਟੀਕਾਕਰਨ ਹਫਤੇ ਸੰਬੰਧੀ ਹਦਾਇਤਾਂ ਜਾਰੀ

ਕੈਪਸ਼ਨ :- ਆਮ ਆਦਮੀ ਕਲੀਨਿਕ ਭੈਣੀ ਬਾਘਾ ਵਿਖੇ ਮੀਟਿੰਗ ਦਾ ਦ੍ਰਿਸ਼।

ਮਾਨਸਾ (ਸਮਾਜ ਵੀਕਲੀ): ਸਿਵਲ ਸਰਜਨ ਮਾਨਸਾ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਨਵਰੂਪ ਕੌਰ ਦੀ ਅਗਵਾਈ ਹੇਠ ਸਮੂਦਾਇਕ ਸਿਹਤ ਕੇਦਰ ਖਿਆਲਾ ਕਲਾਂ ਅਧੀਨ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਸਟਾਫ ਨੂੰ ਵਿਸ਼ੇਸ਼ ਟੀਕਾਕਰਨ ਹਫਤੇ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਨੇ ਦੱਸਿਆ ਕਿ ਰੁਟੀਨ ਟੀਕਾਕਰਨ ਸੌ ਫ਼ੀਸਦੀ ਅਤੇ ਖਸਰਾ ਰੁਬੈਲਾ ਬੀਮਾਰੀ ਦੇ ਪੂਰਨ ਖਾਤਮੇ ਲਈ ਯਤਨ ਜਾਰੀ ਹਨ।13 ਫਰਬਰੀ ਤੋਂ 17 ਫਰਬਰੀ ਤੱਕ ਇਸ ਹਫਤੇ ਦੌਰਾਨ ਮਾਰੂ ਬਿਮਾਰੀਆਂ ਤੋਂ ਬੱਚਿਆ ਨੂੰ ਬਚਾਉ ਦੇ ਲਈ ਟੀਕਾਕਰਨ ਕੀਤਾ ਜਾਵੇਗਾ।

ਇਸ ਸਬੰਧੀ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਸ਼ਨਾਖਤ ਕਰਕੇ ਅਤੇ ਖਾਸ ਕਰਕੇ ਪਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਇਸ ਪੂਰੇ ਹਫਤੇ ਟੀਕਾਕਰਨ ਕੀਤਾ ਜਾਵੇਗਾ। ਸਾਰੇ ਹੀ ਸਰਕਾਰੀ ਸਿਹਤ ਕੇਂਦਰਾਂ ਅਤੇ ਭੱਠਿਆਂ, ਫੈਕਟਰੀਆਂ ਵਿੱਚ ਬੱਚਿਆ ਨੂੰ ਸਪੈਸ਼ਲ ਕੈਂਪ ਲਗਾ ਕੇ ਮੁਫਤ ਟੀਕਾਕਰਨ ਕੀਤਾ ਜਾਵੇਗਾ। ਇਸ ਮੌਕੇ‌ ਡਾਕਟਰ ਗੌਰਵ ਗਰਗ,ਸੁਖਪਾਲ ਸਿੰਘ ਸਿਹਤ ਸੁਪਰਵਾਈਜ਼ਰ ‌ਵੱਲੋਂ ਸੌ ਫ਼ੀਸਦੀ ਟੀਕਾਕਰਨ ਕਰਨ ਸਬੰਧੀ ਆਮ ਆਦਮੀ ਕਲੀਨਿਕ ਭੈਣੀ ਬਾਘਾ ਵਿਖੇ ਫੀਲਡ ਸਟਾਫ ਦੀ ਮੀਟਿੰਗ ਕੀਤੀ ਗਈ।

 

Previous articleਇਨਸਾਨ ਕੌਣ
Next articleਤਾਈ ਨਾਮੋਂ ਭੱਠੀ ਵਾਲ਼ੀਏ (ਗੀਤ)