(ਸਮਾਜ ਵੀਕਲੀ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਮੁਹਾਲੀ ’ਚ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਚੋਣ ਅਧਿਕਾਰੀ ਵੱਲੋਂ ਇਹ ਹੁਕਮ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਕੀਤੀਆਂ ਗਈਆਂ ਵੀਡੀਓਜ਼ ਦੇ ਸਬੰਧ ਵਿਚ ਇਕ-ਦੂਜੇ ਖ਼ਿਲਾਫ਼ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਿੱਤੇ ਗਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly