ਤਿਰੂਵਨੰਤਪੁਰਮ (ਸਮਾਜ ਵੀਕਲੀ): ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਅੱਜ ਕਿਹਾ ਕਿ ਸਿਆਸਤ ਦੀ ਵੇਦੀ ’ਤੇ ਬੌਧਿਕ ਆਜ਼ਾਦੀ ਦਾ ਬਲਿਦਾਨ ਨਹੀਂ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਇਹ ਮੰਨਣਾ ‘ਮੂਰਖਤਾ’ ਹੈ ਕਿ ਕਿਸੇ ਦੇ ਵਿਚਾਰਾਂ ਨੂੰ ਅਣਗੌਲਿਆਂ ਕਰ ਕੇ ਤੁਸੀਂ ਉਨ੍ਹਾਂ ਨੂੰ ਹਰਾ ਸਕਦੇ ਹੋ।’’
ਥਰੂਰ ਦੇ ਬਿਆਨ ਨੂੰ ਇਕ ਤਰ੍ਹਾਂ ਨਾਲ ਕੰਨੂਰ ਯੂਨੀਵਰਸਿਟੀ ਦੇ ਉਸ ਫ਼ੈਸਲੇ ਦੇ ਸਮਰਥਨ ਵਿਚ ਦੇਖਿਆ ਜਾ ਰਿਹਾ ਹੈ ਜਿਸ ਤਹਿਤ ਕੌਮੀ ਸਵੈਮ ਸੇਵਕ ਸੰਘ ਦੇ ਆਗੂ ਐੱਮ.ਐੱਸ. ਗੋਲਵਾਲਕਰ ਅਤੇ ਹਿੰਦੂ ਮਹਾਸਭਾ ਦੇ ਆਗੂ ਵਿਨਾਇਕ ਦਾਮੋਦਰ ਸਾਵਰਕਰ ਦੀਆਂ ਕਿਤਾਬਾਂ ਦੇ ਅੰਸ਼ ਨੂੰ ਸ਼ਾਸਨ ਤੇ ਰਾਜਨੀਤੀ ’ਤੇ ਪੋਸਟ ਗ੍ਰੈਜੂਏਟ ਦੇ ਪਾਠਕ੍ਰਮ ਵਿਚ ਸ਼ਾਮਲ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਇਸ ਫ਼ੈਸਲੇ ਦੀ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਆਲੋਚਨਾ ਕੀਤੀ ਹੈ। ਕੇਰਲ ਦੇ ਮੁੱਖ ਮੰਤਰੀ ਪੀ ਵਿਜਯਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਵਿਚਾਰਾਂ ਤੇ ਆਗੂਆਂ ਦੀ ਵਡਿਆਈ ਨਹੀਂ ਕਰੇਗੀ ਜਿਨ੍ਹਾਂ ਨੇ ਆਜ਼ਾਦੀ ਸੰਘਰਸ਼ ਨੂੰ ਪਿੱਠ ਦਿਖਾਈ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly