ਹਿਮਾਚਲ ’ਚ ਟਿਕੈਤ ਦੀ ਆੜ੍ਹਤੀ ਨਾਲ ਤਿੱਖੀ ਬਹਿਸ

Bharatiya Kisan Union (BKU) leader Rakesh Tikait.

ਸ਼ਿਮਲਾ, (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਸੜਕ ਰੋਕੇ ਜਾਣ ਦਾ ਵਿਰੋਧ ਕਰਨ ਵਾਲੇ ਸਥਾਨਕ ਆੜ੍ਹਤੀਏ ਨਾਲ ਤਿੱਖੀ ਬਹਿਸ ਹੋ ਗਈ। ਇਹ ਕਿਸਾਨ ਸੇਬਾਂ ਦੀਆਂ ਡਿੱਗ ਰਹੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਟਿਕੈਤ ਦੀ ਸਥਾਨਕ ਆੜ੍ਹਤੀਏ ਨਾਲ ਹੋਈ ਤਿੱਖੀ ਬਹਿਸ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।

ਆੜ੍ਹਤੀਏ ਨੇ ਬਾਅਦ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਕਿਸਾਨਾਂ ਵੱਲੋਂ ਸੜਕ ਰੋਕੇ ਜਾਣ ਕਾਰਨ ਉਸ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਉਸ ਨੇ ਕਿਹਾ, ‘‘ਜੇ ਉਹ ਸੰਘਰਸ਼ ਕਰਨਾ ਚਾਹੁੰਦੇ ਹਨ ਤਾਂ ਉਹ ਕਿਸੇ ਵੀ ਖੇਤਰ ਵਿੱਚ ਕਰ ਸਕਦੇ ਹਨ।’’ ਸ਼ਿਮਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਦੋਸ਼ ਲਾਇਆ ਕਿ ਉਸ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਸੀ। ਉਸ ਨੇ ਹੱਥਾਂ ਵਿੱਚ ਪੱਥਰ ਚੁੱਕੇ ਹੋਏ ਸਨ ਅਤੇ ਗੱਡੀ ਭੰਨਣ ਦੀ ਧਮਕੀ ਦੇ ਰਿਹਾ ਸੀ। ਐੱਸਪੀ ਵਿਰੇਂਦਰ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤ ਨਾ ਮਿਲਣ ਕਾਰਨ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੈਸ਼ੰਕਰ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਅਫਗਾਨਿਸਤਾਨ ਤੇ ਹੋਰ ਮੁੱਦਿਆਂ ’ਤੇ ਚਰਚਾ
Next articleਸਿੰਘੂ ਮੋਰਚੇ ਵਿੱਚ ਸ਼ਾਮਲ ਕਿਸਾਨਾਂ ਵੱਲੋਂ ਕੇਐੱਮਪੀ ਐਕਸਪ੍ਰੈੱਸਵੇਅ ਜਾਮ