HOME *ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਨੌਜਵਾਨਾਂ ਨੇ...

*ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਨੌਜਵਾਨਾਂ ਨੇ ਸਿਹਤਮੰਦ ਭਾਰਤ ਬਣਾਉਣ ਦਾ ਲਿਆ ਸੰਕਲਪ*

2
_ਭਾਰਤ ਵਿਕਾਸ ਪਰਿਸ਼ਦ ਅਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਦੇ ਸਾਂਝੇ ਉਪਰਾਲੇ ਤਹਿਤ ਮਾਹਿਰਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਜਾਗਰੂਕ_
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਭਾਰਤ ਵਿਕਾਸ ਪਰਿਸ਼ਦ, ਨਵਾਂਸ਼ਹਿਰ ਸ਼ਾਖਾ ਅਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ, ਨਵਾਂਸ਼ਹਿਰ ਦੇ ਸਾਂਝੇ ਉਪਰਾਲੇ ਹੇਠ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ, ਰੇਲਵੇ ਰੋਡ ਵਿਖੇ “ਸੇਯ ਨੋ ਟੂ ਡਰੱਗਜ਼, ਸੇ ਯੈੱਸ ਟੂ ਲਾਈਫ” ਵਿਸ਼ੇ ‘ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਉਦੇਸ਼ ਨੌਜਵਾਨਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਨਸ਼ਾ-ਮੁਕਤ ਤੇ ਵਿਕਸਿਤ ਭਾਰਤ ਦੀ ਸਿਰਜਣਾ ਲਈ ਲੋਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ।ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ। ਇਹ ਨਾ ਸਿਰਫ਼ ਵਿਅਕਤੀ ਦੀ ਸਿਹਤ, ਸਗੋਂ ਪਰਿਵਾਰ, ਸਮਾਜਿਕ ਜੀਵਨ ਅਤੇ ਆਰਥਿਕ ਹਾਲਤ ਨੂੰ ਵੀ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਲਾਹ-ਮਸ਼ਵਰਾ, ਸਹੀ ਇਲਾਜ, ਪਰਿਵਾਰ ਦਾ ਸਹਿਯੋਗ ਅਤੇ ਸਮਾਜ ਦੀ ਸਕਾਰਾਤਮਕ ਸੋਚ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਸ਼੍ਰੀ ਕ੍ਰਿਸ਼ਨਾ ਯੂਥ ਕਲੱਬ ਦੇ ਪ੍ਰਧਾਨ ਅੰਕੁਸ਼ ਨਿਝਾਵਨ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਜੇਕਰ ਨੌਜਵਾਨ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ, ਸਮਾਜ ਸੇਵਾ, ਵਾਤਾਵਰਨ ਸੰਭਾਲ ਅਤੇ ਰਾਸ਼ਟਰ ਨਿਰਮਾਣ ਵਰਗੇ ਸਕਾਰਾਤਮਕ ਕੰਮਾਂ ਵਿੱਚ ਲਗਾਉਣ ਤਾਂ ਉਹ ਸਮਾਜ ਵਿੱਚ ਵੱਡਾ ਬਦਲਾਅ ਲਿਆ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕੀਤੀ।ਕਲੱਬ ਦੇ ਮੈਂਬਰ ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ। ਪਰਿਵਾਰ, ਵਿਦਿਅਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਨੌਜਵਾਨਾਂ ਦੇ ਸਾਂਝੇ ਯਤਨਾਂ ਨਾਲ ਹੀ ਇਸ ਸਮਾਜਿਕ ਬੁਰਾਈ ‘ਤੇ ਕਾਬੂ ਪਾਇਆ ਜਾ ਸਕਦਾ ਹੈ।ਭਾਰਤ ਵਿਕਾਸ ਪਰਿਸ਼ਦ ਦੇ ਜੁਗਲ ਕਿਸ਼ੋਰ ਦੱਤਾ ਨੇ ਕਿਹਾ ਕਿ ਪਰਿਸ਼ਦ ਹਮੇਸ਼ਾ ਸੇਵਾ, ਸੰਸਕਾਰ, ਸਹਿਯੋਗ ਅਤੇ ਸਮਰਪਣ ਦੀ ਭਾਵਨਾ ਨਾਲ ਸਮਾਜ ਸੇਵਾ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਪਰਵਿੰਦਰ ਬੱਤਰਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਸੈਮੀਨਾਰ ਦੇ ਅੰਤ ਵਿੱਚ ਸਾਰੇ ਹਾਜ਼ਰ ਲੋਕਾਂ ਨੇ “ਨਸ਼ਾ-ਮੁਕਤ ਨੌਜਵਾਨ, ਵਿਕਸਿਤ ਭਾਰਤ” ਦਾ ਸੰਕਲਪ ਦੁਹਰਾਇਆ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣ ਦਾ ਪ੍ਰਣ ਲਿਆ। ਇਸ ਮੌਕੇ ਰੁਦ੍ਰਾਕਸ਼, ਪਵਨਦੀਪ ਸਮੇਤ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਦੇ ਸਟਾਫ਼ ਮੈਂਬਰ ਮੰਜੀਤ ਸਿੰਘ, ਦਿਨੇਸ਼ ਕੁਮਾਰ, ਵਿਜੈ ਕੁਮਾਰ, ਕੁਲਵੰਤ ਸਿੰਘ, ਕਮਲਜੀਤ ਕੌਰ, ਕਮਲਪ੍ਰੀਤ ਕੌਰ ਅਤੇ ਕਮਲਾ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਤਰਕਸ਼ੀਲਾਂ ਵੱਲੋਂ ਐਨ ਸੀ ਈ ਆਰ ਟੀ ਦੇ ਸਿਲੇਬਸ ਵਿੱਚ ਮੰਨੂ ਸਮ੍ਰਿਤੀ ਸ਼ਾਮਲ ਕਰਨ ਦਾ ਵਿਰੋਧ
Next articleਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਬੀੜ ਕਾਠਗੜ੍ਹ ਦੀ ਸੰਗਤ ਧਾਰਮਿਕ ਦਰਸ਼ਨਾਂ ਤੋਂ ਬਾਅਦ ਪਰਤੀ; ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਨਿੱਘਾ ਸਵਾਗਤ