ਜਲੰਧਰ/ਦੁਬਈ/ਅੱਪਰਾ (ਜੱਸੀ) (ਸਮਾਜ ਵੀਕਲੀ)– ਅੱਜ ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿਦਿਆ ਮੰਦਿਰ ਹਾਈ ਸਕੂਲ ਛੋਕਰਾਂ ਵਿੱਚ ਸਕੂਲ ਮੁੱਖੀ ਗੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ , ਸਮੂਹ ਸਟਾਫ ਦੇ ਸਹਿਯੋਗ ਨਾਲ ਐਥਲੈਟਿਕਸ ਮੁਕਾਬਲੇ ਕਰਵਾਏ ਗਏ । ਇਹਨਾਂ ਮੁਕਾਬਲਿਆਂ ਵਿੱਚ ਨਰਸਰੀ ਤੋਂ ਲੈ ਕੇ ਦੱਸਵੀਂ ਸ਼੍ਰੇਣੀ ਤੱਕ ਦੇ ਬੱਚਿਆ ਨੇ ਹਿੱਸਾ ਲਿਆ। ਛੋਟੇ ਬੱਚਿਆਂ ਦੀਆਂ ਵੱਖ ਵੱਖ ਦੌੜਾਂ ਕਰਵਾਈਆਂ ਗਈਆਂ । 100ਮੀ. 200ਮੀ.ਦੌੜ , ਰਿਲੇ ਦੌੜ, ਗੋਲਾ ਸੁੱਟਣਾ , ਲੰਬੀ ਛਾਲ ਆਦਿ ਮੁਕਾਬਲੇ ਕਰਵਾਏ ਗਏ । ਬੱਚਿਆਂ ਨੇ ਪੂਰੇ ਉਤਸਾਹ ਨਾਲ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਆਪਣੀ ਆਪਣੀ ਯੋਗਤਾ ਦਾ ਬਹੁਤ ਵਧੀਆ ਪ੍ਰਦਰਸ਼ਨ ਕੀਤਾ । । ਅੰਤ ਵਿੱਚ ਸਕੂਲ ਮੁੱਖੀ ਵਲੋਂ ਸਾਰੇ ਜੇਤੂ ਖਿਡਾਰੀਆਂ ਅਤੇ ਸਦਨ ਪ੍ਰਮੁੱਖ ਨੂੰ ਮੁਬਾਰਕਾਂ ਦਿੰਦੇ ਹੋਏ ਅੱਗੇ ਤੋਂ ਇਸੇ ਤਰ੍ਹਾਂ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਅਤੇ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly