ਯੂਨੀਵਰਸਿਟੀ ਕਾਲਜ ਫੱਤੂਢੀਗਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਵਾਤਾਵਰਨ ਦਿਵਸ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਗਾ ਵਿਖੇ ਕਾਲਜ ਦੇ ਓ ਐੱਸ ਡੀ
ਡਾ ਦਲਜੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰੋਫੈਸਰ ਮਨਜੀਤ ਕੌਰ ਅਤੇ ਪ੍ਰੋਫੈਸਰ ਸੰਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਕਾਲਜ ਵਿਖੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਿਦਿਆਰਥੀਆਂ ਵਿਚਕਾਰ ਪੋਸਟਰ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥਣਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ।

ਇਸ ਮੌਕੇ ਕਾਲਜ ਦੇ ਉਹ ਓ ਐੱਸ ਡੀ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਟਿਕਾਊ ਸਾਧਨਾਂ ਨੂੰ ਅਪਣਾ ਕੇ ਵਿਅਕਤੀਗਤ ਪੱਧਰ ਤੇ ਵਾਤਾਵਰਨ ਬਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਾਨੂੰ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਦੇ ਨਾਲ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਚਾਹੀਦਾ ਹੈ ਅਤੇ ਪਲਾਸਟਿਕ ਬੈਗ ਦੀ ਵਰਤੋਂ ਤੋਂ ਲੋਕਾਂ ਨੂੰ ਰੋਕਣਾ ਚਾਹੀਦਾ ਹੈ।ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐੱਫ ‘ਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ
Next articleਹਰੀਪੁਰ ਹਿੰਦੂਆਂ ‘ਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਇਨ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ