ਅੰਤਰਰਾਸ਼ਟਰੀ ਬਾਲੜੀ ਦਿਵਸ ਮੁਹਿੰਮ ਸਬੰਧੀ ਕਰਵਾਇਆ ਜਾਗਰੂਕਤਾ ਸਮਾਗਮ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਪ੍ਰੋਗਰਾਮ ਅਫਸਰ, ਸ਼ਹੀਦ ਭਗਤ ਸਿੰਘ ਨਗਰ ਜਗਰੂਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ  ਸਰਕਾਰ ਵੱਲੋਂ ਚਲਾਈ ਜਾ ਰਹੀ ‘ਅੰਤਰਰਾਸ਼ਟਰੀ ਬਾਲੜੀ ਦਿਵਸ ਮੁਹਿੰਮ 2024’ ਤਹਿਤ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਬਾਲੜੀਆਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਭਾਗ ਵੱਲੋਂ ਸੁੱਝਿਆ ਠਾਕੁਰ (ਜ਼ਿਲ੍ਹਾ ਕੁਆਰਡੀਨੇਟਰ ) ਨੇ ਬੱਚੀਆਂ ਅਤੇ ਸਟਾਫ ਨੂੰ ਮਿਸ਼ਨ ਸ਼ਕਤੀ ਤਹਿਤ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਬਾਰੇ ਜਾਣੂ ਕਰਵਾਇਆ। ਇਸੇ ਤਰ੍ਹਾਂ ਹਿਮਸ਼ਿਖਾ (ਸਖੀ ਵਨ ਸਟਾਪ ਸੈਂਟਰ ਇੰਚਾਰਜ) ਨੇ ਸਖੀ ਵਨ ਸਟਾਪ ਸੈਂਟਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀਆਂ ਅਤੇ ਔਰਤਾਂ ਕਿਸ ਤਰ੍ਹਾਂ ਇਸ ਸਕੀਮ ਦਾ ਲਾਭ ਲੈ ਸਕਦੀਆਂ ग्ठ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਰਜਿੰਦਰ ਕੌਰ (ਬਾਲ ਸੁਰੱਖਿਆ ਅਫਸਰ) ਵੱਲੋਂ ਬੱਚਿਆਂ ਸਬੰਧੀ ਸਕੀਮਾਂ ਬਾਰੇ ਦੱਸਿਆ ਗਿਆ ਅਤੇ ਸਕੀਮਾਂ ਦਾ ਲਾਭ ਕਿਸ ਤਰ੍ਹਾਂ ਲਿਆ ਜਾ ਸਕਦਾ ਹੈ, ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਸਟਾਫ਼ ਤੋਂ ਇਲਾਵਾ 350 ਬੱਚਿਆਂ ਵੱਲੋਂ ਭਾਗ ਲਿਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਲਾਭ ਉਠਾਉਣ ਲੋਕ – ਡਿਪਟੀ ਕਮਿਸ਼ਨਰ
Next articleਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੌਸ਼ਟਿਕ ਮਠਿਆਈਆਂ ਤਿਆਰ ਕਰਨ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ