ਕੌਮਾਂਤਰੀ ਮਨੁੱਖੀ ਅਧਿਕਾਰਾਂ ਸਬੰਧੀ ਮੁਹਿੰਮ ਚਲਾਉਣ, ਜੁਬਾਨਬੰਦੀ ਅਤੇ ਤਿੰਨ ਫੌਜਦਾਰੀ ਕਾਨੂੰਨਾਂ ਖਿਲਾਫ ਕਨਵੈਨਸ਼ਨ 8 ਦਸੰਬਰ ਨੂੰ

ਸੰਗਰੂਰ (ਸਮਾਜ ਵੀਕਲੀ) ਵੱਖ ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ  ਵੱਲੋਂ ਮਨੁਖੀ ਅਧਿਕਾਰ ਦਿਵਸ ਨੂੰ ਸਮਰਪਿਤ  8 ਦਸੰਬਰ ਨੂੰ ਕੌਮੰਤਰੀ ਮਨੁੱਖੀ ਅਧਿਕਾਰਾਂ ਸਬੰਧੀ ਮੁਹਿੰਮ ਚਲਾਉਣ, ਤਿੰਨ ਫੌਜਦਾਰੀ ਕਾਨੂੰਨਾਂ ਤੇ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਤੇ ਹੋ ਰਹੇ ਹਮਲਿਆਂ ਖਿਲਾਫ਼ ਸਥਾਨਕ ਪ੍ਰਜਾਪਤ ਧਰਮਸ਼ਾਲਾ ਵਿਖ਼ੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਜਗਜੀਤ ਭੂਟਾਲ , ਜਿਲ੍ਹਾ ਸਕੱਤਰ ਕੁਲਦੀਪ ਸਿੰਘ ,ਸੂਬਾ ਆਗੂ ਮਨਧੀਰ ਸਿੰਘ, ਵਿਸਾਖਾ ਸਿੰਘ, ਸਵਰਨਜੀਤ ਸਿੰਘ, ਪ੍ਰੈਸ ਸਕੱਤਰ ਜੁਝਾਰ ਲੌਂਗੋਵਾਲ , ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ, ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ,ਇਕਾਈ ਸੰਗਰੂਰ ਦੇ ਪ੍ਰਧਾਨ ਸੁਰਿੰਦਰਪਾਲ ਉਪਲੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਮੀਨਾਰ  ਦੇ ਮੁੱਖ ਬੁਲਾਰੇ ਬੂਟਾ ਸਿੰਘ ਸੂਬਾ ਆਗੂ ਜਮਹੂਰੀ ਅਧਿਕਾਰ ਸਭਾ ਪੰਜਾਬ ਤੋਂ ਇਲਾਵਾ ਮਨੁੱਖੀ ਅਧਿਕਾਰਾਂ ਦੀ ਉੱਘੀ ਕਾਰਕੁਨ ਅਮਨਦੀਪ ਕੌਰ ਐਡਵੋਕੇਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹੋਣਗੇ।ਆਗੂਆਂ ਨੇ ਦੱਸਿਆ ਭਾਰਤੀ ਹਕੂਮਤ ਲਗਾਤਾਰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਤੇ ਹਮਲੇ ਕਰਨ ਅਤੇ ਵਿਰੋਧੀ ਵਿਚਾਰ ਰੱਖਣ ਵਾਲੇ ਲੋਕ ਪੱਖੀ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ, ਬੁੱਧੀਜੀਵੀਆਂ, ਚਿੰਤਕਾਂ , ਪੱਤਰਕਾਰਾਂ ਅਤੇ ਵਕੀਲਾਂ ਨੂੰ ਵੱਖ ਵੱਖ ਝੂਠੇ ਪਰਚਿਆਂ ਵਿਚ ਉਲਝਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਜਿਸ ਨੂੰ ਭਾਰਤੀ ਅਵਾਮ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਖਿਲਾਫ਼ ਲੋਕ ਲਹਿਰ ਉਸਾਰੀ ਜਾਵੇਗੀ।ਇਸ ਸੈਮੀਨਾਰ ਵਿੱਚ ਸਾਰੀਆਂ ਮਜਦੂਰ, ਕਿਸਾਨ, ਮੁਲਾਜਮ, ਜਨਤਕ,ਜਮਹੂਰੀ ਜਥੇਬੰਦੀਆਂ  ਦੇ ਆਗੂ, ਕਾਮਿਆਂ ਤੋਂ ਇਲਾਵਾ ਬੁਧੀਜੀਵੀ ਅਤੇ ਲੋਕ ਪੱਖੀ ਕਾਰਕੁਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਵੱਲੋਂ 
ਮਾਸਟਰ ਪਰਮਵੇਦ 
 ਜੋਨ ਜਥੇਬੰਦਕ ਮੁਖੀ 
ਤਰਕਸ਼ੀਲ ਸੁਸਾਇਟੀ ਪੰਜਾਬ 
9417422349
ਜੁਝਾਰ ਸਿੰਘ ਲੌਂਗੋਵਾਲ 9465430016sam
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪ੍ਰਭ ਆਸਰਾ ਦੁਆਰਾ ਲਗਾਏ ਪੰਘੂੜੇ ਵਿੱਚ ਕੋਈ ਅੱਧੀ ਰਾਤ ਛੱਡ ਗਿਆ ਨਵਜੰਮੀ ਬੱਚੀ
Next articlePM ਮੋਦੀ ਅਤੇ ਅਮਿਤ ਸ਼ਾਹ ਚੰਡੀਗੜ੍ਹ ਪਹੁੰਚੇ, 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕੀਤੀ