ਡੇਰਾਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਡੇਰਾਬੱਸੀ ਵਿੱਚ ਮਾਵਾਂ-ਧੀਆਂ ਦੇ ਸਤਿਕਾਰ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਦਾ ਲਾਈਵ ਪ੍ਰਸਾਰਣ ਵੀ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਦੇ ਛੋਟੇ ਭਰਾ ਸ: ਪਰਮਜੀਤ ਸਿੰਘ ਰੰਧਾਵਾ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਪਣੀ ਗਾਰੰਟੀ ਪੂਰੀ ਕਰਦੇ ਹੋਏ ਜਨਰਲ ਕੈਟੇਗਰੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐੱਸ.ਸੀ ਕੈਟੇਗਰੀ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਦੇਣ ਦੇ ਐਲਾਨ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਸ: ਪਰਮਜੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੌਜੂਦ ਮਾਵਾਂ ਧੀਆਂ ਨਾਲ ਮਿਲ ਕੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਮਹਿਲਾਵਾਂ ਨੂੰ ਵੱਡਾ ਲਾਭ ਮਿਲੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



