ਵੱਖ ਵੱਖ ਖੇੇਤਰਾਂ ਵਿੱਚ ਨਾਮਣਾ ਖੱਟ ਕੇ ਪਿੰਡ ਦਾ ਨਾਮ ਰੌਸ਼ਨ ਕਰਨ ਵਾਲੀਆਂ ਪਿੰਡ ਦੀਆਂ ਲੜਕੀਆਂ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ
ਰਾਏਕੋਟ, (ਸਮਾਜ ਵੀਕਲੀ) ( ਗੁਰਭਿੰਦਰ ਗੁਰੀ ) ਨੱਥੋਵਾਲ ਵਿਖੇ ਯੰਗ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਦੇ ਸਬੰਧ ’ਚ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਇੱਕ ਸੰਖੇਪ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਰਪੰਚ ਜਸਵਿੰਦਰ ਸਿੰਘ ਸਮੇਤ ਹੋਰ ਕਈ ਪਤਵੰਤੇ ਸੱਜਣ ਸ਼ਾਮਲ ਹੋੋਏ। ਸਮਾਗਮ ਦੌਰਾਨ ਵੱਖ ਵੱਖ ਖੇੇਤਰਾਂ ਵਿੱਚ ਨਾਮਣਾ ਖੱਟ ਕੇ ਪਿੰਡ ਦਾ ਨਾਮ ਰੌਸ਼ਨ ਕਰਨ ਵਾਲੀਆਂ ਪਿੰਡ ਦੀਆਂ ਲੜਕੀਆਂ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਿੰਨਾਂ ਵਿੱਚ ਪਿੰਡ ਨੱਥੋਵਾਲ ਦੀਆਂ ਖਿਡਾਰਨਾਂ ਜਿਨ੍ਹਾਂ ਵਿੱਚ ਹਰਿਆਣਾ ਨੈੱਟ ਬਾਲ ਟੀਮ ਦੀ ਕਪਤਾਨ, ਕੌਮਾਤਰੀ ਖਿਡਾਰੀ ਅਤੇ ਪਿੰਡ ਦਾ ਨਾਮ ਰੌਸ਼ਨ ਕਰਨ ਵਾਲੀ ਨਵਦੀਪ ਕੌਰ (ਨੂੰਹ ਕੋਚ ਬਲਵੰਤ ਸਿੰਘ) ਅਤੇ ਨਵਦੀਪ ਕੌਰ ਪੁੱਤਰੀ ਅਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਜਿਸ ਨੇ 800 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਤੋਂ ਇਲਾਵਾ ਕਰਾਟੇ ਖਿਡਾਰਨ ਲੁਖਵੀਰ ਕੌਰ, ਕੋਸਰ ਸਾਨੀਆਂ, ਪਰਮਿੰਦਰ ਕੌਰ, ਸਾਨੀਆਂ, ਅਕਾਸ਼ਦੀਪ ਕੌਰ ਅਤੇ ਪ੍ਰੀਤੀ ਆਦਿ ਵਿਵਦਿਆਰਥਣਾਂ ਸ਼ਾਮਲ ਸਨ। ਉਨ੍ਹਾਂ ਦੀਆਂ ਇੰਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਵਲੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਅਤੇ ਸਰਪੰਚ ਜਸਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਿੰਡ ਦੀਆਂ ਧੀਆਂ ਅਤੇ ਨੂੰਹਾਂ ’ਤੇ ਮਾਣ ਹੈ, ਜਿੰਨ੍ਹਾਂ ਨੇ ਪਿੰਡ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਇਸ ਮੌਕੇ ਕਲੱਬ ਪ੍ਰਧਾਨ ਲਖਵਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਿੰਡ ਦਾ ਕੋਈ ਵੀ ਨੌਜਵਾਨ ਜਾਂ ਲੜਕੀ ਕਿਸੇ ਵੀ ਖੇਤਰ ਵਿੱਚ ਪਿੰਡ ਦਾ ਨਾਮ ਰੋਸ਼ਨ ਕਰੇਗਾ ਤਾਂ ਕਲੱਬ ਵਲੋਂ ਉਸਦਾ ਮਾਣ ਸਨਮਾਨ ਕੀਤਾ ਜਾਵੇਗਾ ਅਤੇ ਹਰ ਬਣਦੀ ਸਹਾਇਤਾ ਵੀ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਵਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸਹਿਜਪ੍ਰੀਤ ਸਿੰਘ ਖੰਗੂੜਾ, ਸਕੱਤਰ ਕੁਲਵੰਤ ਸਿੰਘ, ਸਾਬਕਾ ਪ੍ਰਧਾਨ ਜਗਪ੍ਰੀਤ ਸਿੰਘ ਬੁੱਟਰ, ਅਮਰ ਸਿੰਘ, ਮਨਪ੍ਰੀਤ ਸਿੰਘ ਯੂਥ ਆਗੂ, ਗੁਰਜਿੰਦਰ ਸਿੰਘ ਸੰਧੂ, ਜਿੰਦਰਪਾਲ ਸਿੰਘ, ਕੋਚ ਬਲਵੰਤ ਸਿੰਘ, ਪੰਚ ਬਲਬੀਰ ਸਿੰਘ, ਸੀਰਾ ਕੈਨੇਡਾ, ਪੰਚ ਗੁਰਦੇਵ ਸਿੰਘ, ਪੰਚ ਗੁਰਜੰਟ ਸਿੰਘ, ਪੰਚ ਮਨਪ੍ਰੀਤ ਸਿੰਘ ਮੰਨਾਂ, ਪੰਚ ਮਨਪ੍ਰੀਤ ਸਿੰਘ ਪੀਤਾ, ਜਸਪ੍ਰੀਤ ਸਿੰਘ, ਕਰਮਜੀਤ ਸਿੰਘ, ਵਜ਼ੀਰ ਖਾਨ, ਸ਼ੰਮੀ, ਕੇਸ਼ਰ ਖਾਨ, ਰਣਧੀਰ ਸਿੰਘ ਧੀਰਾ, ਨਵਪ੍ਰੀਤ ਸਿੰਘ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj